ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮੌਤ

ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮੌਤ

ਪੱਤਰ ਪ੍ਰੇਰਕ

ਗੜ੍ਹਸ਼ੰਕਰ, 27 ਮਈ

ਇੱਥੇ ਸਵੇਰੇ ਕਰੀਬ ਨੌ ਵਜੇ ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਸਥਿਤ ਕਸਬਾ ਮਾਹਿਲਪੁਰ ਦੇ ਪੁਰਾਣੇ ਬੱਸ ਸਟੈਂਡ ਨੇੜੇ ਤੇਜ਼ ਰਫ਼ਤਾਰ ਟਰੱਟ ਦੀ ਲਪੇਟ ਵਿਚ ਆਉਣ ਨਾਲ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੀ ਵਿਦਿਆਰਥਣ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਦਿਆਰਥਣ ਸੋਨੀਆ ਗੌਤਮ ਵਾਸੀ ਖੰਨੀ ਲਲਵਾਨ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਾਹਿਲਪੁਰ ਨੇੜੇ ਪਿੰਡ ਦੋਹਲਰੋਂ ਵਿੱਚ ਰਹਿੰਦੀ ਸੀ। ਉਹ ਕਾਲਜ ਵਿਚ ਬੀਏ ਭਾਗ ਪਹਿਲਾ ਦੀ ਵਿਦਿਆਰਥਣ ਸੀ। ਅੱਜ ਸਵੇਰੇ ਕਰੀਬ ਨੌ ਵਜੇ ਜਦੋਂ ਉਹ ਵਿਦਿਆਰਥਣ ਮਾਹਿਲਪੁਰ ਦੇ ਬੱਸ ਅੱਡੇ ਨੇੜੇ ਕਾਲਜ ਨੂੰ ਪੈਦਲ ਜਾ ਰਹੀ ਸੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆ ਗਈ। ਇਸ ਮੌਕੇ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਵਿਦਿਆਰਥਣ ਨੂੰ ਲੋਕਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਪੁਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦਾ ਕਾਰਨ ਟਰੱਕ ਚਾਲਕ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ। ਮਾਹਿਲਪੁਰ ਪੁਲੀਸ ਨੇ ਮ੍ਰਿਤਕ ਵਿਦਿਆਰਥਣ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਰਖਵਾ ਕੇ ਮ੍ਰਿਤਕਾ ਦੇ ਵਾਰਸਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਵਿਦਿਆਰਥਣ ਦੀ ਮੌਤ ਦੀ ਖਬਰ ਨਾਲ ਕਾਲਜ ਵਿਚ ਸੋਗ ਦਾ ਮਾਹੌਲ ਬਣ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਵਿਦਿਆਰਥਣ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All