DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Dharmendra Pradhan ਦੇ Resignation ’ਤੇ ਵਿਦਿਆਰਥੀਆਂ ਵੱਲੋਂ ਜਸ਼ਨ

ਵਿਖਾਵਾਕਾਰੀਆਂ ਨੇ ਇੱਕ-ਦੂਜੇ ਨੂੰ ਵਧਾਈ ਦਿੱਤੀ; ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ

  • fb
  • twitter
  • whatsapp
  • whatsapp
featured-img featured-img
ਜਲੰਧਰ ਵਿੱਚ ਡੀ ਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ। -ਫੋਟੋ: ਮਲਕੀਅਤ ਸਿੰਘ
Advertisement

ਨੀਟ ਪੇਪਰ ਲੀਕ ਮਾਮਲੇ ਸਬੰਧੀ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ, ਜਿਸ ਤੋਂ ਬਾਅਦ ਜਲੰਧਰ ਵਿੱਚ ਵਿਦਿਆਰਥੀਆਂ ਨੇ ਖ਼ੁਸ਼ੀ ਮਨਾਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਜਿਹਾ ਫ਼ੈਸਲਾ ਪਹਿਲਾਂ ਹੋਣਾ ਚਾਹੀਦਾ ਸੀ। ਜੇ ਇਹ ਕੰਮ ਪਹਿਲੇ ਦਿਨ ਹੀ ਕਰ ਦਿੱਤਾ ਜਾਂਦਾ ਤਾਂ ਉਨ੍ਹਾਂ ਨੂੰ ਸੜਕਾਂ ’ਤੇ ਉੱਤਰਨ ਦੀ ਲੋੜ ਨਾ ਪੈਂਦੀ। ਉਨ੍ਹਾਂ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਰ ਆਏ ਦਰੁਸਤ ਆਏ ਅਤੇ ਵਿਦਿਆਰਥੀਆਂ ਨੇ ਉਹ ਹਾਸਲ ਕਰ ਲਿਆ ਜੋ ਪਿਛਲੇ 12 ਸਾਲਾਂ ਵਿੱਚ ਨਹੀਂ ਹੋ ਸਕਿਆ ਸੀ। ਇਸ ਮੌਕੇ ਵਿਦਿਆਰਥੀਆਂ ਨੇ ਇੱਕ-ਦੂਜੇ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਸ ਪੂਰੇ ਵਰਤਾਰੇ ਤੋਂ ਸਬਕ ਲਵੇਗੀ।

ਇਸ ਮੌਕੇ ਨੀਟ ਪੇਪਰ ਲੀਕ ਮਾਮਲੇ ਦੇ ਵਿਰੋਧ ਵਿੱਚ ਨੌਜਵਾਨ ਪੀੜ੍ਹੀ ਦੇ ਵੱਡੀ ਗਿਣਤੀ ਵਿਦਿਆਰਥੀ ਡੀ ਸੀ ਦਫ਼ਤਰ ਦਾ ਘਿਰਾਓ ਕਰਨ ਲਈ ਇਕੱਠੇ ਹੋਏ। ਉਹ ਵੱਖ-ਵੱਖ ਮੀਮਜ਼ ਵਾਲੇ ਪੋਸਟਰਾਂ ਅਤੇ ਬੈਨਰਾਂ ਨਾਲ ਪਹੁੰਚੇ ਸਨ। ਇਸ ਮੌਕੇ ਯਾਗਿਮਾ ਨਾਮਕ ਵਿਦਿਆਰਥਣ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਬਿਲਕੁਲ ਸਪੱਸ਼ਟ ਹੈ ਕਿ ਸਰਕਾਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਲਾਠੀਚਾਰਜ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਇਲਾਜ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਪੇਪਰ ਲੀਕ ਹੋਣ ਤੋਂ ਬਾਅਦ ਖ਼ੁਦਕੁਸ਼ੀ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਜਲੰਧਰ ਦੇ ਡੀ ਸੀ ਦਫ਼ਤਰ ਤੋਂ ਸੰਵਿਧਾਨ ਚੌਕ ਤੱਕ ਪੈਦਲ ਮਾਰਚ ਵੀ ਕੀਤਾ।

Advertisement

ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਪਨਸਪ ਦੇ ਚੇਅਰਮੈਨ ਪ੍ਰਭਬੀਰ ਬਰਾੜ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੇਸ਼ ਦੇ ਕਰੋੜਾਂ ਨੌਜਵਾਨਾਂ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਕਾਰਨ ਨੌਜਵਾਨਾਂ ਨੂੰ ਵੱਡੀ ਮਾਨਸਿਕ ਪੀੜਾ ਝੱਲਣੀ ਪਈ ਹੈ। ਸ੍ਰੀ ਬਰਾੜ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਨੌਜਵਾਨਾਂ ਨੇ ਆਪਣੀ ਆਵਾਜ਼ ਬੁਲੰਦ ਕਰਕੇ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕੇਂਦਰ ਨੂੰ ਨੌਜਵਾਨਾਂ ਨੂੰ ਤੰਗ ਕਰਨ ਵਾਲੀ ਰਾਜਨੀਤੀ ਤੋਂ ਬਾਜ਼ ਆਉਣ ਦੀ ਸਲਾਹ ਦਿੱਤੀ।

Advertisement

ਤਰਨ ਤਾਰਨ (ਗੁਰਬਖਸ਼ਪੁਰੀ): ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਦਿੱਲੀ ਵਿੱਚ ਸੰਘਰਸ਼ ਕਰ ਰਹੀਆਂ ਧਿਰਾਂ ਦੀ ਜਿੱਤ ਉੱਪਰ ਵੱਖ-ਵੱਖ ਬੁੱਧੀਜੀਵੀਆਂ ਨੇ ਖ਼ੁਸ਼ੀ ਪ੍ਰਗਟਾਈ ਹੈ। ਸਾਹਿਤਕਾਰ ਜਸਵਿੰਦਰ ਸਿੰਘ ਢਿੱਲੋਂ, ਇੰਦਰ ਸਿੰਘ ਮਾਨ, ਬਲਦੇਵ ਸਿੰਘ ਪੰਨੂ, ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਅਤੇ ਜਗਵਿੰਦਰ ਸਿੰਘ ਲਹਿਰੀ ਨੇ ਕਿਹਾ ਕਿ ਤਸ਼ੱਦਦ ਦੇ ਬਾਵਜੂਦ ਸੰਘਰਸ਼ਕਾਰੀ ਜਥੇਬੰਦੀਆਂ ਨੇ ਸਬਰ ਨਹੀਂ ਛੱਡਿਆ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਲੜੀ ਗਈ ਇਹ ਲੜਾਈ ਆਪਣੀ ਕਿਸਮ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਸੰਘਰਸ਼ ਦੀ ਅਗਵਾਈ ਕਰਨ ਵਾਲੇ ਆਗੂਆਂ ਨੂੰ ਵਧਾਈ ਦਿੱਤੀ। ਬੁੱਧੀਜੀਵੀਆਂ ਨੇ ਇਸ ਗੱਲ ਉੱਪਰ ਜ਼ੋਰ ਦਿੱਤਾ ਕਿ ਭਵਿੱਖ ਵਿੱਚ ਵੀ ਕੌਮੀ ਪੱਧਰ ਦੇ ਮੁੱਦਿਆਂ ਉੱਪਰ ਅਜਿਹੀ ਸ਼ਾਂਤਮਈ ਲੜਾਈ ਜਾਰੀ ਰੱਖਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੇ ਹੱਕ ਸੁਰੱਖਿਅਤ ਰਹਿ ਸਕਣ।

ਇਸੇ ਤਰ੍ਹਾਂ ਕੇਂਦਰੀ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕਦਿਆਂ ਅਸਤੀਫ਼ਾ ਦੇਣ ਦੀ ਖ਼ੁਸ਼ੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੱਡੂ ਵੰਡੇ ਗਏ। ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਦੀ ਅਗਵਾਈ ਹੇਠ ਗਾਂਧੀ ਮਿਊਂਸਿਪਲ ਪਾਰਕ ਵਿੱਚ ਇਕੱਠ ਕਰਨ ਮਗਰੋਂ ਸ਼ਹਿਰ ਵਿੱਚ ਮਾਰਚ ਕੱਢਿਆ ਗਿਆ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਅੰਜੂ ਵਰਮਾ ਅਤੇ ਗੁਰਪ੍ਰੀਤ ਕੌਰ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਭਵਿੱਖ ਉੱਪਰ ਮਾੜਾ ਅਸਰ ਪੈਂਦਾ ਹੈ।

ਸਿੱਖਿਆ ਮੰਤਰੀ ਦਾ ਅਸਤੀਫ਼ਾ ਨੌਜਵਾਨਾਂ ਦੀ ਵੱਡੀ ਜਿੱਤ: ਚੱਬੇਵਾਲ

ਫਗਵਾੜਾ (ਪੱਤਰ ਪ੍ਰੇਰਕ): ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਦੇਸ਼ ਦੇ ਨੌਜਵਾਨਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਹ ਢਹਿ ਢੇਰੀ ਹੋ ਚੁੱਕੀ ਸਿੱਖਿਆ ਪ੍ਰਣਾਲੀ ਖ਼ਿਲਾਫ਼ ਇਕਜੁੱਟ ਹੋਏ ਨੌਜਵਾਨਾਂ ਦੀ ਤਾਕਤ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਉੱਪਰ ਨੌਜਵਾਨਾਂ ਦੀ ਅਗਵਾਈ ਵਿੱਚ ਹੋਏ ਵੱਡੇ ਵਿਰੋਧ ਪ੍ਰਦਰਸ਼ਨਾਂ ਨੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰੀ ਲੈਣ ਲਈ ਮਜਬੂਰ ਕਰ ਦਿੱਤਾ। ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿੱਚ ਖੜ੍ਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਤੁਰੰਤ ਪ੍ਰਵਾਨ ਕੀਤਾ ਜਾਵੇ।

ਕੇਂਦਰੀ ਮੰਤਰੀ ਦੇ ਅਸਤੀਫ਼ੇ ’ਤੇ ‘ਆਪ’ ਨੇ ਖ਼ੁਸ਼ੀ ਮਨਾਈ

ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਅੰਮ੍ਰਿਤਸਰ ਦੇ ਭੰਡਾਰੀ ਪੁੱਲ ਨੇੜੇ ਆਮ ਆਦਮੀ ਪਾਰਟੀ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ। ਇਸ ਪ੍ਰੋਗਰਾਮ ਦੀ ਅਗਵਾਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਮਾਝਾ ਜਨਰਲ ਸਕੱਤਰ ਗੁਰਦੇਵ ਸਿੰਘ ਲਾਖਣਾ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੌਟ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰਤਾਪ ਸਿੰਘ ਮੀਆਂਵਿੰਡ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡਾ. ਇੰਦਰਬੀਰ ਸਿੰਘ ਨਿੱਜਰ, ਡਾ. ਜਸਬੀਰ ਸਿੰਘ ਸੰਧੂ, ਡਾ. ਅਜੈ ਗੁਪਤਾ, ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ ਸਮੇਤ ਕਈ ਆਗੂਆਂ ਨੇ ਕੀਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਹੈ। ਆਪ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਨੀਟ ਪੇਪਰ ਲੀਕ ਹੋਣ ਦੇ ਕਈ ਮਾਮਲੇ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਵਿੱਚ ਸਥਾਈ ਸਟਾਫ਼ ਦੀ ਘਾਟ ਪ੍ਰੀਖਿਆ ਪ੍ਰਣਾਲੀ ਦੀ ਨਾਕਾਮੀ ਨੂੰ ਦਰਸਾਉਂਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੇਪਰ ਲੀਕ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪ੍ਰੀਖਿਆ ਪ੍ਰਣਾਲੀ ਪਾਰਦਰਸ਼ੀ ਬਣਾਈ ਜਾਵੇ।

ਕਿਸਾਨਾਂ ਵੱਲੋਂ ਵਿਦਿਆਰਥੀਆਂ ’ਤੇ ਤਸ਼ੱਦਦ ਦੀ ਨਿਖੇਧੀ

ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ): ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵੱਲੋਂ ਸਥਾਨਕ ਗੋਲਡਨ ਗੇਟ ਕੋਲ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ, ਰੁਪਿੰਦਰਜੀਤ ਸਿੰਘ ਸੁਲਤਾਨਵਿੰਡ ਅਤੇ ਸਰਪੰਚ ਸੰਦੀਪ ਸਿੰਘ ਮਿੱਠਾ ਨੇ ਦਿੱਲੀ ਦੇ ਜੰਤਰ ਮੰਤਰ ਵਿੱਚ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਹੋਏ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਰੋਧ ਕਰਨ ਵਾਲੇ ਵਿਦਿਆਰਥੀਆਂ ਉੱਪਰ ਵੀ ਕੇਂਦਰ ਦੀ ਸ਼ਹਿ ਉੱਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਇਸ ਨੂੰ ਕਿਸੇ ਵੀ ਕੀਮਤ ਉੱਪਰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

Advertisement
×