ਵਿਦਿਆਰਥੀਆਂ ਦਾ ਤਲਵਾੜਾ ਦੇ ਸਰਕਾਰੀ ਮਾਡਲ ਸਕੂਲ ਤੋਂ ਮੋਹ ਭੰਗ

200 ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਛੱਡਿਆ; ਮੁੱਖ ਅਧਿਆਪਕਾ ਤੇ ਸਟਾਫ ਵਿਚਾਲੇ ਤਾਲਮੇਲ ਦੀ ਘਾਟ

ਵਿਦਿਆਰਥੀਆਂ ਦਾ ਤਲਵਾੜਾ ਦੇ ਸਰਕਾਰੀ ਮਾਡਲ ਸਕੂਲ ਤੋਂ ਮੋਹ ਭੰਗ

ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੀ ਇਮਾਰਤ ਦਾ ਬਾਹਰੀ ਦ੍ਰਿਸ਼।

ਦੀਪਕ ਠਾਕੁਰ

ਤਲਵਾੜਾ, 27 ਮਈ

ਇੱਥੇ ਬੀਬੀਐਮਬੀ ਕਲੋਨੀ ਦੇ ਸੈਕਟਰ-2 ਸਥਿਤ ਸਰਕਾਰੀ ਮਾਡਲ ਹਾਈ ਸਕੂਲ ਵਿੱਚ ਇੱਕ ਸਾਲ ਵਿੱਚ ਹੀ ਕਰੀਬ 217 ਵਿਦਿਆਰਥੀ ਸਕੂਲ ਛੱਡ ਗਏ ਹਨ। ਪੰਜਾਬ ਦੇ ਸਰਵੋਤਮ ਸਕੂਲਾਂ ਵਿੱਚ ਸ਼ਾਮਲ ਸਰਕਾਰੀ ਮਾਡਲ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ’ਚ ਆਈ ਰਿਕਾਰਡ ਕਮੀ ਨੇ ਸਕੂਲ ਪ੍ਰਬੰਧਕਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਵਿੱਚ ਮੁੱਖ ਅਧਿਆਪਕਾ ਤੇ ਸਟਾਫ਼ ਵਿੱਚ ਆਪਸੀ ਤਾਲਮੇਲ ਦੀ ਘਾਟ ਵਿਦਿਆਰਥੀਆਂ ਦੀ ਗਿਣਤੀ ਘਟਣ ਦਾ ਅਹਿਮ ਕਾਰਨ ਬਣਿਆ ਹੈ। ਸਰਕਾਰੀ ਮਾਡਲ ਹਾਈ ਸਕੂਲ ਸੈਕਟਰ-2 ਖੇਤਰ ਵਿੱਚ ਮਿਆਰੀ ਤੇ ਸਸਤੀ ਸਿੱਖਿਆ ਵਜੋਂ ਜਾਣਿਆ ਜਾਂਦਾ ਹੈ। ਸ਼ਹਿਰ ਦੇ ਆਮ ਲੋਕਾਂ ਤੋਂ ਇਲਾਵਾ ਨੇੜਲੇ ਪਿੰਡਾਂ ਅਤੇ ਵੱਡੀ ਗਿਣਤੀ ਸਰਕਾਰੀ ਮੁਲਾਜ਼ਮਾਂ ਤੇ ਅਧਿਆਪਕਾਂ ਦੇ ਬੱਚੇ ਇਸ ਸਕੂਲ ਵਿੱਚ ਪੜ੍ਹਦੇ ਹਨ। ਸਕੂਲ ਵਿੱਚ ਦਾਖ਼ਲਾ ਲੈਣ ਲਈ ਮਾਪਿਆਂ ਨੂੰ ਹਰ ਸਾਲ ਮੁਸ਼ੱਕਤ ਕਰਨੀ ਪੈਂਦੀ ਹੈ। ਪਰ ਇਸ ਸਾਲ ਮਾਪੇ ਆਪਣੇ ਬੱਚੇ ਸਕੂਲ ਤੋਂ ਹਟਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅਪਰੈਲ 2021 ਵਿੱਚ ਸਕੂਲ ’ਚ 1165 ਵਿਦਿਆਰਥੀ ਪੜ੍ਹਦੇ ਸਨ। ਇਸ ਵਰ੍ਹੇ ਮਈ ਮਹੀਨੇ ਵਿੱਚ ਈ-ਪੰਜਾਬ ਪੋਰਟਲ ’ਤੇ 948 ਵਿਦਿਆਰਥੀ ਸਕੂਲ ਵਿੱਚ ਦਾਖ਼ਲ ਦਿਖਾਏ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਦੀ ਗਿਣਤੀ 948 ਤੋਂ ਵੀ ਘੱਟ ਰਹਿ ਗਈ ਹੈ। ਸੂਤਰਾਂ ਅਨੁਸਾਰ ਨਵੇਂ ਸਕੂਲ ਮੁਖੀ ਦੇ ਆਉਣ ਤੋਂ ਬਾਅਦ ਅਧਿਆਪਕ ਕਥਿਤ ਧੜੇਬੰਦੀ ਵਿੱਚ ਵੰਡੇ ਗਏ ਹਨ।

ਆਟੋ ਚਾਲਕਾਂ ਦੇ ਵੱਧ ਕਿਰਾਇਆਂ ਕਾਰਨ ਬੱਚੇ ਘਟੇ: ਸਕੂਲ ਮੁਖੀ

ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੀ ਮੁੱਖ ਅਧਿਆਪਕਾ ਰੀਤਿਕਾ ਠਾਕੁਰ ਨੇ ਸਕੂਲ ਵਿੱਚ ਵੱਡੇ ਪੱਧਰ ’ਤੇ ਵਿਦਿਆਰਥੀਆਂ ਦੀ ਗਿਣਤੀ ਘਟਣ ਦਾ ਕਾਰਨ ਕੋਵਿਡ-19 ਅਤੇ ਡੀਜ਼ਲ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਆਟੋ ਚਾਲਕਾਂ ਵੱਲੋਂ ਕਿਰਾਏ ਵਿੱਚ ਕੀਤੇ ਵਾਧੇ ਨੂੰ ਦੱਸਿਆ ਹੈ। ਉਨ੍ਹਾਂ ਸਕੂਲ ਵਿੱਚ ਅਧਿਆਪਕਾਂ ਦੀ ਆਪਸੀ ਧੜੇਬੰਦੀ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਹਜ਼ਾਰ ਤੋਂ ਉੱਪਰ ਟੱਪ ਗਈ ਸੀ।

ਸਕੂਲ ਦੇ ਰਿਕਾਰਡ ਦੀ ਜਾਂਚ ਜਾਰੀ: ਜ਼ਿਲ੍ਹਾ ਸਿੱਖਿਆ ਅਫ਼ਸਰ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੰਜੀਵ ਗੌਤਮ ਨੇ ਕਿਹਾ ਕਿ ਸਕੂਲ ’ਚ ਬੱਚਿਆਂ ਦੀ ਗਿਣਤੀ ਵਿੱਚ ਆਈ ਰਿਕਾਰਡ ਕਮੀ ਦੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦਾ ਜ਼ਿਲ੍ਹੇ ਦਾ ਹੀ ਨਹੀਂ ਪੰਜਾਬ ਦੇ ਸਰਵੋਤਮ ਸਰਕਾਰੀ ਸਕੂਲਾਂ ਵਿੱਚੋਂ ਇੱਕ ਹੈ। ਪੂਰੇ ਜ਼ਿਲ੍ਹੇ ਵਿੱਚ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਹੀ ਇੱਕ ਮਾਤਰ ਅਜਿਹਾ ਸਕੂਲ ਹੈ, ਜਿਸ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਟੇ ਹਨ। ਉਨ੍ਹਾਂ ਮੰਨਿਆ ਕਿ ਈ-ਪੰਜਾਬ ’ਤੇ ਸਕੂਲ ਪ੍ਰਬੰਧਕਾਂ ਵੱਲੋਂ ਜੋ ਅੰਕੜੇ ਦਰਸਾਏ ਜਾ ਰਹੇ ਹਨ, ਅਸਲ ਗਿਣਤੀ ਉਸ ਤੋਂ ਘੱਟ ਹੈ। ਮਾਪੇ ਸਕੂਲ ਵਿੱਚੋਂ ਬੱਚੇ ਤੇਜ਼ੀ ਨਾਲ ਕੱਢ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮੰਨਿਆ ਕਿ ਸਕੂਲ ਵਿੱਚ ਮੁੱਖ ਅਧਿਆਪਕਾ ਤੇ ਸਟਾਫ਼ ਵਿੱਚ ਆਪਸੀ ਖਿੱਚੋਤਾਣ ਦੀਆਂ ਉਨ੍ਹਾਂ ਕੋਲ਼ ਵੀ ਰਿਪੋਰਟਾਂ ਪਹੁੰਚੀਆਂ ਹਨ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਟਿੱਪਣੀ ਕਰਨ ਦੀ ਗੱਲ ਕਹੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All