ਪੱਤਰ ਪ੍ਰੇਰਕ
ਸ਼ਾਹਕੋਟ, 23 ਮਈ
ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ, ਹਲਕੇ ਦੇ ਸਵੀਪ ਕਾਰਜਕਾਰੀ ਅਫ਼ਸਰ ਬ੍ਰਿਜ ਮੋਹਨ ਤ੍ਰਿਪਾਠੀ ਅਤੇ ਸਕੂਲ ਦੇ ਸਵੀਪ ਇੰਚਾਰਜ ਸੁਖਵੰਤ ਸਿੰਘ ਦੀ ਦੇਖ-ਰੇਖ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਫਲੈਸ਼ ਮੋਬ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਗੀਤਾਂ, ਕਵਿਤਾਵਾਂ ਅਤੇ ਡਾਂਸ ਰਾਹੀਂ ਵੋਟਰਾਂ ਨੂੰ ਆਪਣੇ ਵੋਟ ਦੀ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ। ਐੱਸਡੀਐੱਮ ਸ਼ਾਹਕੋਟ-ਕਮ ਸਹਾਇਕ ਜ਼ਿਲ੍ਹਾ ਚੋਣ ਰਿਟਰਨਿੰਗ ਅਫ਼ਸਰ ਰਿਸ਼ਭ ਬਾਂਸਲ ਨੇ ਕਿਹਾ ਕਿ ਉਹ ਅਧਿਆਪਕਾਂ, ਵਿਦਿਆਰਥੀਆਂ ਅਤੇ ਸਵੀਪ ਮੁਹਿੰਮ ਦੇ ਇੰਚਾਰਜਾਂ ਦੇ ਸਹਿਯੋਗ ਨਾਲ ਹਲਕਾ ਵਾਸੀਆਂ ਨੂੰ ਬਿਨਾਂ ਕਿਸੇ ਡਰ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦੇ ਰਹੇ ਹਨ।