DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥਣਾਂ ਨੇ ਪ੍ਰੀਖਿਆ ’ਚੋਂ ਵਜ਼ੀਫ਼ਾ ਹਾਸਲ ਕੀਤਾ

ਵਿਦਿਆਰਥਣਾਂ ਦਾ ਨਗਦ ਰਾਸ਼ੀ ਨਾਲ ਸਨਮਾਨ

  • fb
  • twitter
  • whatsapp
  • whatsapp
featured-img featured-img
ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਦਿੰਦੇ ਹੋਏ ਪ੍ਰਿੰਸੀਪਲ ਹਰਪ੍ਰੀਤ ਸਿੰਘ ਹੁੰਦਲ ਅਤੇ ਹੋਰ।
Advertisement
ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀਆਂ ਦੋ ਵਿਦਿਆਰਥਣਾਂ ਨੇ ਸਾਲਾਨਾ ਧਾਰਮਿਕ ਪ੍ਰੀਖਿਆ ਵਿੱਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਵਜ਼ੀਫ਼ਾ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਕੂਲ ਇੰਚਾਰਜ ਲੈਕਚਰਾਰ ਰਮਨਜੀਤ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਈ ਜਾਂਦੀ ਸਾਲਾਨਾ ਪ੍ਰੀਖਿਆ (ਦੂਜਾ ਦਰਜਾ) ਵਿੱਚੋਂ ਉਨ੍ਹਾਂ ਦੇ ਸਕੂਲ ਦੀਆਂ ਗਿਆਰ੍ਹਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਕਿਰਨਦੀਪ ਕੌਰ ਅਤੇ ਨਵਜੋਤ ਕੌਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ 2100-2100 ਰੁਪਏ ਦਾ ਵਜ਼ੀਫਾ ਹਾਸਲ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਗੁਰਮੁੱਖ ਸਿੰਘ ਖਾਲਸਾ ਅਤੇ ਭਾਈ ਸਿਮਰਨਜੀਤ ਸਿੰਘ ਕੋਟ ਧੰਦਲ ਨੇ ਵਿਦਿਆਰਥਣਾਂ ਨੂੰ ਨਗਦ ਰਾਸ਼ੀ ਭੇਟ ਕੀਤੀ। ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀ ਵਰਗ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਜੋੜਨ ਦਾ ਇੱਕ ਵਧੀਆ ਉਪਰਾਲਾ ਹੈ। ਇਸ ਮੌਕੇ ਧਾਰਮਿਕ ਪ੍ਰੀਖਿਆ ਇੰਚਾਰਜ ਲੈਕਚਰਾਰ ਦਲਜੀਤ ਕੌਰ, ਲੈਕ. ਅਮਨਦੀਪ ਕੌਰ, ਲੈਕਚਰਾਰ ਅਨਾਮਿਕਾ, ਪ੍ਰੋ. ਕੁਲਵਿੰਦਰ ਸਿੰਘ ਭਾਟੀਆ ਵੀ ਮੌਜੂਦ ਸਨ।

Advertisement

Advertisement
Advertisement
×