ਸਬ-ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਜਲੰਧਰ (ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿੱਚ ਤਾਇਨਾਤ ਪੁਲੀਸ ਦੇ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਤਹਿਸੀਲ ਅਜਨਾਲਾ ਦੇ ਪਿੰਡ ਸੈਦਪੁਰ ਕਲਾਂ ਦੇ ਵਸਨੀਕ ਵੱਲੋਂ...
Advertisement
ਜਲੰਧਰ (ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿੱਚ ਤਾਇਨਾਤ ਪੁਲੀਸ ਦੇ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਤਹਿਸੀਲ ਅਜਨਾਲਾ ਦੇ ਪਿੰਡ ਸੈਦਪੁਰ ਕਲਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਸ਼ਿਕਾਇਤ ਮੁਤਾਬਕ ਐੱਸਆਈ ਸੁਖਰਾਜ ਸਿੰਘ ਨੇ ਸ਼ਿਕਾਇਤਕਰਤਾ ਦੇ ਜਵਾਈ ਨੂੰ 18 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਐੱਸਆਈ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸ ਦੇ ਜਵਾਈ ਦੀ ਗੱਡੀ ਅਤੇ ਦੋ ਮੋਬਾਈਲ ਫੋਨ ਉਸ ਦੇ ਕਬਜ਼ੇ ਵਿੱਚ ਹਨ ਜੋ ਅਜੇ ਕੇਸ ਪ੍ਰਾਪਰਟੀ ਵਜੋਂ ਸੂਚੀਬੱਧ ਨਹੀਂ ਕੀਤੇ ਗਏ ਤੇ ਪੁਲੀਸ ਮੁਲਾਜ਼ਮ ਨੇ ਸਬੰਧਤ ਚੀਜ਼ਾਂ ਵਾਪਸ ਕਰਨ ਦਾ ਭਰੋਸਾ ਦਿੱਤਾ। ਜਦੋਂ ਸ਼ਿਕਾਇਤਕਰਤਾ ਪੁਲੀਸ ਥਾਣੇ ਗਿਆ ਤਾਂ ਐਸਆਈ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਤੇ ਗੱਲਬਾਤ 30,000 ਰੁਪਏ ਵਿਚ ਤੈਅ ਹੋਈ। ਵਿਜੀਲੈਂਸ ਨੇ ਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
Advertisement
Advertisement
×