ਸ਼ਾਹਕੋਟ: ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਪੰਜਾਬ ਦੇ ਅਹੁਦੇਦਾਰਾਂ ਨੇ ਪੰਜਾਬ ਦੇ ਰਾਜਪਾਲ ਦੇ ਨਾਂ ਐੱਸਡੀਐੱਮ ਸ਼ਾਹਕੋਟ ਨੂੰ ਮੰਗ ਪੱਤਰ ਦੇ ਕੇ ਲਾਅ ਅਫਸਰਾਂ ਦੀਆਂ 178 ਅਤੇ ਮੁਹੱਲਾ ਕਲੀਨਿਕਾਂ ਦੀਆਂ 533 ਅਸਾਮੀਆਂ ਦੀ ਭਰਤੀ ਵਿੱਚ ਦਲਿਤਾਂ ਨੂੰ ਰਿਜਰਵੇਸ਼ਨ ਦੇਣ ਅਤੇ ਐਡਵੋਕੇਟ ਜਨਰਲ ਪੰਜਾਬ ਨੂੰ ਡਿਸਮਿਸ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਦੇ ਪ੍ਰਧਾਨ ਕੁਲਵੰਤ ਸਿੰਘ ਢੰਡੋਵਾਲ ਨੇ ਕਿਹਾ ਕਿ ਸੂਬਾ ਸਰਕਾਰ ਰਿਜਰਵੇਸ਼ਨ ਬੰਦ ਕਰ ਕੇ ਦਲਿਤਾਂ ਦਾ ਅਪਮਾਨ ਅਤੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦਲਿਤ ਵਿਰੋਧੀ ਨੂੰ ਨਾ ਤਿਆਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। -ਪੱਤਰ ਪ੍ਰੇਰਕ