DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hamare Ram ਨਾਟਕ ਦਾ ਸਫਲ ਮੰਚਨ

ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਦੀਪਕ ਬਾਲੀ ਨੇ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
‘ਹਮਾਰੇ ਰਾਮ’ ਨਾਟਕ ਦਾ ਆਨੰਦ ਮਾਣਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹੋਰ।
Advertisement

ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਅੱਜ ਜਲੰਧਰ ਦੇ ਸੀ ਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਦੇ ਆਡੀਟੋਰੀਅਮ ਵਿੱਚ ‘ਹਮਾਰੇ ਰਾਮ’ ਨਾਟਕ ਦੇ ਪਹਿਲੇ ਦਿਨ ਦੋ ਸ਼ੋਅ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਪਹਿਲੇ ਸ਼ੋਅ ਦੀ ਸ਼ੁਰੂਆਤ ਕਰਵਾਉਂਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਸੂਬੇ ਦੇ 12 ਸ਼ਹਿਰਾਂ ਵਿੱਚ ਇਸ ਨਾਟਕ ਦੇ 41 ਸ਼ੋਅ ਕਰਵਾਏ ਜਾ ਰਹੇ ਹਨ, ਜਿਸ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਧਿਆਤਮਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਹੈ। ਦੂਜੇ ਸ਼ੋਅ ਦੌਰਾਨ ਸਲਾਹਕਾਰ ਦੀਪਕ ਬਾਲੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਨਾਟਕ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦੇ ਕਿਰਦਾਰ ਅਤੇ ਨਿਰਮਾਤਾ ਰਾਹੁਲ ਆਰ ਭੁੱਚਰ ਵੱਲੋਂ ਸ੍ਰੀ ਰਾਮ ਦੇ ਕਿਰਦਾਰ ਦੀ ਨਿਭਾਈ ਗਈ ਪ੍ਰਭਾਵਸ਼ਾਲੀ ਭੂਮਿਕਾ ਨੇ ਤਾੜੀਆਂ ਵਟੋਰੀਆਂ ਹਨ। ਇਸ ਤੋਂ ਇਲਾਵਾ ਸ਼ੰਕਰ ਮਹਾਦੇਵਨ, ਸੋਨੂੰ ਨਿਗਮ ਅਤੇ ਕੈਲਾਸ਼ ਖੇਰ ਵਰਗੇ ਨਾਮਵਰ ਗਾਇਕਾਂ ਨੇ ਮਾਹੌਲ ਨੂੰ ਮਨਮੋਹਕ ਬਣਾ ਦਿੱਤਾ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਏ ਡੀ ਸੀ ਅਮਰਜੀਤ ਬੈਂਸ, ਐੱਸ ਡੀ ਐਮ ਸ਼ੁਭੀ ਆਂਗਰਾ, ਸੀ ਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement
×