DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਗੰਨਾ ਉਤਪਾਦਕਾਂ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ

ਗੰਨਾ ਉਤਪਾਦਕਾਂ ਨੂੰ 2021-22 ਦੇ ਪਿੜਾਈ ਸੀਜ਼ਨ ਸਮੇਤ ਬਕਾਇਆ ਭੁਗਤਾਨ ਜਾਰੀ ਕਰਨ ਦੀ ਮੰਗ ਕਰਦੇ ਹੋਏ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ 20 ਅਗਸਤ ਤੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਪ੍ਰੈੱਸ ਕੱਲਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ...

  • fb
  • twitter
  • whatsapp
  • whatsapp
featured-img featured-img
ਕਿਸਾਨ ਆਗੂ ਮਨਜੀਤ ਸਿੰਘ ਰਾਏ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ। -ਫੋਟੋ: ਮਲਕੀਅਤ ਸਿੰਘ
Advertisement

ਗੰਨਾ ਉਤਪਾਦਕਾਂ ਨੂੰ 2021-22 ਦੇ ਪਿੜਾਈ ਸੀਜ਼ਨ ਸਮੇਤ ਬਕਾਇਆ ਭੁਗਤਾਨ ਜਾਰੀ ਕਰਨ ਦੀ ਮੰਗ ਕਰਦੇ ਹੋਏ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ 20 ਅਗਸਤ ਤੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਪ੍ਰੈੱਸ ਕੱਲਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਫਗਵਾੜਾ ਖੰਡ ਮਿੱਲ ਵੱਲ ਸਾਲ 2021-22 ਦਾ 27.84 ਕਰੋੜ ਰੁਪਏ ਅਜੇ ਵੀ ਬਕਾਇਆ ਖੜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਉਤਪਾਦਕਾਂ `ਤੇ 41.60 ਰੁਪਏ ਪ੍ਰਤੀ ਕੁਇੰਟਲ ਦਾ ਜੁਰਮਾਨਾ ਵੀ ਲਗਾਇਆ, ਜੋ ਕਿ ਨਾਜਾਇਜ਼ ਸੀ ਕਿਉਂਕਿ ਨਿਯਮਾਂ ਅਨੁਸਾਰ ਉਨ੍ਹਾਂ ਦੀਆਂ ਅਦਾਇਗੀਆਂ ਸਮੇਂ ਸਿਰ ਜਾਰੀ ਨਹੀਂ ਕੀਤੀਆਂ ਗਈਆਂ ਸਨ ਅਤੇ ਮੌਸਮ ਦੀ ਖਰਾਬੀ ਕਾਰਨ ਉਤਪਾਦਨ ਘੱਟ ਗਿਆ ਸੀ। ਮਨਜੀਤ ਸਿੰਘ ਰਾਏ ਅਤੇ ਯੂਨੀਅਨ ਦੇ ਹੋਰ ਆਗੂਆਂ ਨੇ ਕਿਹਾ ਕਿ 10 ਅਗਸਤ ਨੂੰ ਉਹ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕੋਲ ਇਹ ਮੁੱਦਾ ਉਠਾਉਣਗੇ ਅਤੇ ਮੰਗ ਪੱਤਰ ਦੇਣਗੇ ਅਤੇ ਜੇਕਰ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੋਏ ਤਾਂ ਉਹ 20 ਅਗਸਤ ਨੂੰ ਫਗਵਾੜਾ ਦਾਣਾ ਮੰਡੀ ਵਿਖੇ ਇੱਕ ਵੱਡੀ ਮੀਟਿੰਗ ਕਰਕੇ ਸੜਕਾਂ `ਤੇ ਉਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਮੁੱਦੇ ਲੰਮੇ ਸਮੇਂ ਤੋਂ ਲਟਕ ਰਹੇ ਹਨ ਤੇ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਲਈ ਮਜਬੂਰ ਹੋਣਗੇ।

Advertisement

Advertisement
Advertisement
×