ਖ਼ੁਦਕੁਸ਼ੀ ਮਾਮਲਾ: ਪੁਲੀਸ ਕਾਰਵਾਈ ਤੋਂ ਨਾਖੁਸ਼ ਪਰਿਵਾਰ ਵੱਲੋਂ ਆਵਾਜਾਈ ਠੱਪ
ਦੱਸਣਯੋਗ ਹੈ ਕਿ ਬੀਤੇ ਦਿਨੀਂ ਅੱਡਾ ਭੂੰਗਾ ਨਜ਼ਦੀਕ ਪੈਂਦੇ ਪਿੰਡ ਗੁਰਾਇਆ ਦੀ ਵਿਆਹੁਤਾ ਹਰਪ੍ਰੀਤ ਕੌਰ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਸੀ। ਮ੍ਰਿਤਕਾ ਦੇ ਮਾਪਿਆਂ ਦਾ ਦੋਸ਼ ਸੀ ਕਿ ਉਨ੍ਹਾਂ ਦੀ ਧੀ ਨੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕਾ ਦੇ ਪਤੀ ਅਤੇ ਸੱਸ ਖਿਲਾਫ਼ ਕੇਸ ਦਰਜ ਕੀਤਾ ਸੀ। ਮਾਪਿਆਂ ਨੇ ਦੋਸ਼ ਲਗਾਇਆ ਕਿ ਪੁਲੀਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ। ਆਗੂਆਂ ਦੱਸਿਆ ਕਿ ਬੀਤੇ ਦਿਨੀਂ ਹਰਪ੍ਰੀਤ ਕੌਰ ਵਾਸੀ ਗੋਰਾਇਆ ਨੇ ਸਹੁਰਿਆਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ। ਇਸ ਸਬੰਧੀ ਚੌਕੀ ਭੁੰਗਾ ਦੀ ਪੁਲੀਸ ਨੇ ਮ੍ਰਿਤਕਾ ਦੇ ਪਤੀ ਪ੍ਰਭਜੋਤ ਸ਼ਰਮਾ ਤੇ ਸੱਸ ਨੀਤੂ ਬਾਲਾ ਖਿਲਾਫ ਮਾਮਲਾ ਦਰਜ ਕੀਤਾ ਸੀ ਪਰ ਪੀੜਤ ਪਰਿਵਾਰ ਦੀ ਮੰਗ ਸੀ ਕਿ ਕੇਸ ਵਿੱਚ ਪਰਿਵਾਰ ਦੇ ਹੋਰ ਕਥਿਤ ਦੋਸ਼ੀ ਮੈਂਬਰ ਵੀ ਨਾਮਜ਼ਦ ਕੀਤੇ ਜਾਣ ਅਤੇ ਬਣਦੀਆਂ ਧਾਰਾਵਾਂ ਵੀ ਜੋੜੀਆਂ ਜਾਣ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲੀਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਪਰਿਵਾਰ ਦੇ ਹੋਰ ਮੈਂਬਰ ਬਚਾਏ ਜਾ ਰਹੇ ਹਨ। ਇਸ ਮੌਕੇ ਪੁੱਜੇ ਐੱਸ ਪੀ ਮੇਜਰ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦੁਆਇਆ ਕਿ ਪੁਲੀਸ ਪੀੜਤ ਪਰਿਵਾਰ ਦੀ ਮੰਗ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਏਗੀ। ਇਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਚਰਨਜੀਤ ਸਿੰਘ, ਕਮਲਜੀਤ ਸਿੰਘ, ਸਰਪੰਚ ਹਰਮਨ ਘੁੱਗੀ, ਪਰਮਿਲਾ ਦੇਵੀ, ਕੁਲਵਿੰਦਰ ਕੌਰ, ਦੌਲਤ ਸਿੰਘ, ਮੀਨਾ ਕੁਮਾਰੀ, ਸੁਰਜੀਤ ਸਿੰਘ ਤੇ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।