DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sukhwinder Singh Kotli: ਵਿਧਾਇਕ ਤੇ ਕਾਂਗਰਸੀਆਂ ਵੱਲੋਂ ਪੁਲੀਸ ਖ਼ਿਲਾਫ਼ ਮੁਜ਼ਾਹਰਾ

ਆਦਮਪੁਰ ਵਿੱਚ ਅੱਜ ਦੇਰ ਸ਼ਾਮ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਸਾਥੀਆਂ ਸਣੇ ਪੁਲੀਸ ’ਤੇ ਕਾਂਗਰਸ ਦੇ ਕਾਰਕੁਨਾਂ ਅਤੇ ਆਮ ਲੋਕਾਂ ਨਾਲ ਧੱਕੇਸ਼ਾਹੀ ਅਤੇ ਨਾਜਾਇਜ਼ ਕੇਸ ਦਰਜ ਕਰਨ ਦੇ ਦੋਸ਼ ਲਾਉਂਦਿਆਂ ਮੁਜ਼ਾਹਰਾ ਕੀਤਾ। ਉਨ੍ਹਾਂ ਪੁਲੀਸ ’ਤੇ ਸੱਤਾਧਾਰੀ ਧਿਰ ਦੀ ਬੀ ਟੀਮ...

  • fb
  • twitter
  • whatsapp
  • whatsapp
featured-img featured-img
ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ ਅਤੇ ਕਾਂਗਰਸੀ ਕਾਰਕੁਨ।
Advertisement

ਆਦਮਪੁਰ ਵਿੱਚ ਅੱਜ ਦੇਰ ਸ਼ਾਮ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਸਾਥੀਆਂ ਸਣੇ ਪੁਲੀਸ ’ਤੇ ਕਾਂਗਰਸ ਦੇ ਕਾਰਕੁਨਾਂ ਅਤੇ ਆਮ ਲੋਕਾਂ ਨਾਲ ਧੱਕੇਸ਼ਾਹੀ ਅਤੇ ਨਾਜਾਇਜ਼ ਕੇਸ ਦਰਜ ਕਰਨ ਦੇ ਦੋਸ਼ ਲਾਉਂਦਿਆਂ ਮੁਜ਼ਾਹਰਾ ਕੀਤਾ। ਉਨ੍ਹਾਂ ਪੁਲੀਸ ’ਤੇ ਸੱਤਾਧਾਰੀ ਧਿਰ ਦੀ ਬੀ ਟੀਮ ਵਜੋਂ ਕੰਮ ਕਰਨ ਦੇ ਦੋਸ਼ ਲਾਏ। ਆਦਮਪੁਰ ਪੁਲੀਸ ਕੁੱਝ ਸਮੇਂ ਤੋਂ ਵਿਰੋਧੀ ਪਾਰਟੀਆਂ ਦੇ ਕਾਰਕੁਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਚੋਮੋਂ ਪਿੰਡ ਵਿੱਚ ਕਾਂਗਰਸ ਦੇ ਕਾਰਕੁਨਾਂ ’ਤੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਥਾਣੇ ਡੱਕ ਦਿੱਤਾ ਪਰ ਦੂਜੀ ਧਿਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ ਸੰਘਵਾਲ ਵਿੱਚ ਗ਼ਦਰੀ ਬਾਬਿਆਂ ਦੇ ਸਥਾਨ ’ਤੇ ਚਲਾਏ ਜਾ ਰਹੇ ਆਂਗਣਵਾੜੀ ਸੈਂਟਰ ਤੋਂ ਕਿਸੇ ਨੇ ਗ਼ਦਰੀ ਬਾਬਿਆਂ ਦਾ ਨਾਮ ਹੀ ਮਿਟਾ ਦਿੱਤਾ। ਇਸ ਮਾਮਲੇ ’ਚ ਕਾਂਗਰਸੀ ਕਾਰਕੁਨਾਂ ਸਣੇ ਪਿੰਡ ਵਾਸੀਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤੇ ਗਏ। ਤਾਜ਼ਾ ਮਾਮਲਾ ਅਲਾਵਲਪੁਰ ਦਾ ਹੈ ਜਿੱਥੇ ਕਾਂਗਰਸ ਬਲਾਕ ਪ੍ਰਧਾਨ ਸੁਭਾਸ਼ ਭਨੋਟ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਕੁੱਟਮਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਦਿੱਤੀ ਐੱਮ ਐੱਲ ਆਰ ਦੇ ਬਾਵਜੂਦ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ।

Advertisement

ਕਾਨੂੰਨ ਅਨੁਸਾਰ ਕਾਰਵਾਈ ਕੀਤੀ: ਪੁਲੀਸ

ਥਾਣਾ ਮੁਖੀ ਆਦਮਪੁਰ ਪੰਕਜ ਕੁਮਾਰ ਭਨੋਟ ਥਾਣੇ ਦੇ ਬਾਹਰ ਆਏ। ਇਸ ਦੌਰਾਨ ਕਾਫ਼ੀ ਗਹਿਮਾ-ਗਹਿਮੀ ਤੋਂ ਬਾਅਦ ਉੱਚ ਅਧਿਕਾਰੀਆਂ ਨਾਲ ਗੱਲ ਕਰ ਕੇ ਭਰੋਸਾ ਦਿੱਤਾ ਕਿ ਜਲਦੀ ਸਾਰੇ ਮਾਮਲਿਆਂ ਵਿੱਚ ਹੋਰਨਾਂ ਖ਼ਿਲਾਫ਼ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਹਮੇਸ਼ਾ ਕਾਨੂੰਨ ਅਨੁਸਾਰ ਕੰਮ ਕਰਦੇ ਹਨ, ਉਨ੍ਹਾਂ ’ਤੇ ਕਿਸੇ ਦਾ ਵੀ ਦਬਾਅ ਨਹੀਂ ਹੈ।

Advertisement

Advertisement
×