ਹੜ੍ਹ ਪੀੜਤਾਂ ਤਕ ਡਰੋਨ ਰਾਹੀਂ ਸਾਮਾਨ ਪਹੁੰਚਾਇਆ
ਨਿੱਜੀ ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ ਡੇਰਾ ਬਾਬਾ ਨਾਨਕ/ ਗੁਰਦਾਸਪੁਰ, 28 ਅਗਸਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਡਰੋਨ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਹੈ। ਅੱਜ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਕੰਮਾਂ ਲਈ ਵਰਤੇ ਜਾਂਦੇ ਡਰੋਨ ਨੂੰ ਵਰਤਿਆ ਗਿਆ ਹੈ।...
Advertisement
ਨਿੱਜੀ ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ/ ਗੁਰਦਾਸਪੁਰ, 28 ਅਗਸਤ
Advertisement
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਡਰੋਨ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਹੈ। ਅੱਜ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਕੰਮਾਂ ਲਈ ਵਰਤੇ ਜਾਂਦੇ ਡਰੋਨ ਨੂੰ ਵਰਤਿਆ ਗਿਆ ਹੈ। ਐੱਸਡੀਐੱਮ ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ ਨੇ ਦੱਸਿਆ ਕਿ ਰਾਵੀ ਦਰਿਆ ਨਾਲ ਲੱਗਦੇ ਕਈ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਆ ਗਿਆ ਹੈ। ਇੱਥੇ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਮੁਸ਼ਕਲ ਆ ਰਹੀ ਸੀ। ਉਨ੍ਹਾਂ ਕਿਹਾ ਕਿ ਡੀਸੀ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਅੱਜ ਉਨ੍ਹਾਂ ਵੱਲੋਂ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਡਰੋਨ ਰਾਹੀਂ ਪਾਣੀ ਵਿੱਚ ਘਿਰੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਟਰਾਇਲ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ। ਇਹ ਸੇਵਾ ਭਲਕੇ ਵੀ ਜਾਰੀ ਰਹੇਗੀ।
Advertisement