ਨਵਾਂਸ਼ਹਿਰ (ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਮੁਸਲਿਮ ਭਾਈਚਾਰੇ ਨੇ ਕਰਨਾਟਕ ਯੂਨੀਵਰਸਿਟੀ ਦੇ ਵਿੱਚ ਆਰ.ਐੱਸ.ਐੱਸ ਵੱਲੋਂ ਕੀਤੀ ਗਈ ਗੁੰਡਾਗਰਦੀ ਦਾ ਵਿਰੋਧ ਕੀਤਾ ਅਤੇ ਉੱਥੋਂ ਦੇ ਵਿਦਿਆਰਥੀਆਂ ਦੇ ਹਿਜਾਬ ਪਹਿਨਣ ਦੇ ਬੁਨਿਆਦੀ ਅਧਿਕਾਰ ਦਾ ਜ਼ੋਰਦਾਰ ਸਮਰਥਨ ਕੀਤਾ। ਪੰਜਾਬ ਸਟੂਡੈਂਟਸ ਯੂਨੀਅਨ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਬਲਜੀਤ ਧਰਮਕੋਟ, ਡਾ.ਭੀਮ ਰਾਓ ਅੰਬੇਡਕਰ ਸੁਸਾਇਟੀ ਦੇ ਆਗੂ ਸਿੰਮੀ ਤੇ ਪੀਐੱਸਯੂ ਦੇ ਜ਼ਿਲ੍ਹਾ ਆਗੂ ਪ੍ਰਭਜੋਤ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਰਾਜਸੱਤਾ ਉੱਤੇ ਬੈਠੀ ਹੈ, ਉਦੋਂ ਤੋਂ ਲੈ ਕੇ ਲਗਾਤਾਰ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।