ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਖ਼ਿਲਾਫ਼ ਪ੍ਰਦਰਸ਼ਨ

ਕੌਂਸਲ ਪ੍ਰਧਾਨ ਦੇ ਦਫ਼ਤਰ ਅੱਗੇ ਲਾਏ ਕੂੜੇ ਦੇ ਢੇਰ

ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਖ਼ਿਲਾਫ਼ ਪ੍ਰਦਰਸ਼ਨ

ਆਦਮਪੁਰ ਵਿਚ ਸਫ਼ਾਈ ਕਰਮਚਾਰੀ ਰੈਲੀ ਕੱਢਦੇ ਹੋਏ।

ਪੱਤਰ ਪ੍ਰੇਰਕ

ਆਦਮਪੁਰ ਦੋਆਬਾ, 17 ਜਨਵਰੀ

ਇੱਥੇ ਨਗਰ ਕੌਂਸਲ ਦੇ ਠੇਕੇ ’ਤੇ ਲੱਗੇ ਸਫ਼ਾਈ ਕਰਮਚਾਰੀਆਂ ਵੱਲੋਂ ਕੌਂਸਲ ਪ੍ਰਧਾਨ ਦੇ ਦਫ਼ਤਰ ਅੱਗੇ ਕੂੜੇ ਦੇ ਢੇਰ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਮੁੱਖ ਸੜਕ ’ਤੇ ਰੈਲੀ ਵੀ ਕੱਢੀ। ਨਗਰ ਕੌਂਸਲ ਆਦਮਪੁਰ ਦੇ ਠੇਕਾ ਸਫ਼ਾਈ ਕਰਮਚਾਰੀਆਂ ਵੱਲੋਂ ਨਗਰ ਕੌਂਸਲ ਦੇ ਦਫ਼ਤਰ ਵਿਚਲੇ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਕਰਵਲ ਦੇ ਦਫ਼ਤਰ ਅੱਗੇ ਕੂੜੇ ਦੇ ਢੇਰ ਲਗਾ ਕੇ ਉਸ ਦੇ ਦਰਵਾਜ਼ੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਉਨ੍ਹਾਂ ਨੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਕੌਂਸਲ ਪ੍ਰਧਾਨ ’ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਪੱਕੇ ਕਰਨ ਦਾ ਲਾਰਾ ਲਗਾਇਆ ਜਾ ਰਿਹਾ ਸੀ। ਹੁਣ ਉਨ੍ਹਾਂ ਨੂੰ ਪੱਕੇ ਕਰਨ ਦੀ ਬਜਾਇ 28 ਸਫ਼ਾਈ ਸੇਵਕਾਂ ਨੂੰ (ਠੇਕੇ ਦੇ ਆਧਾਰ ’ਤੇ) ਭਰਤੀ ਕਰਨ ਦਾ ਬੀਤੇ ਦਿਨੀਂ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਦਿੱਤਾ। ਇਸ ਦਾ ਉਹ ਵਿਰੋਧ ਕਰਦੇ ਹਨ ਅਤੇ ਪ੍ਰਸ਼ਾਸਨ ਕੋਲੋਂ ਅਤੇ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਤੋਂ ਮੰਗ ਕਰਦੇ ਹਨ ਕਿ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਸਫ਼ਾਈ ਸੇਵਕਾਂ ਨੂੰ ਹੀ ਪੱਕਾ ਕੀਤਾ ਜਾਵੇ। ਇਸ ਮੌਕੇ ਸੁੱਖਾ, ਗੋਰਾ, ਸੰਦੀਪ, ਲੱਭੀ, ਜੀਵਨ, ਦੀਪਕ, ਅਸ਼ੋਕ ਕੁਮਾਰ ਰਿੰਕੂ, ਗੁਲਸ਼ਨ, ਰਕੇਸ਼ ਕੁਮਾਰ, ਪ੍ਰਿੰਸ, ਸੋਨੂੰ, ਨਿੰਮਾ, ਸੁਰਿੰਦਰ ਛਿੰਦਾ ਅਤੇ ਹੋਰ ਸਫ਼ਾਈ ਕਰਮਚਾਰੀ ਹਾਜ਼ਰ ਸਨ।

ਸਫ਼ਾਈ ਸੇਵਕਾਂ ਦੀ ਭਰਤੀ ਦੀ ਇਜਾਜ਼ਤ ਮੰਗੀ: ਕਰਵਲ

ਪ੍ਰਧਾਨ ਦਰਸ਼ਨ ਸਿੰਘ ਕਰਵਲ ਨੇ ਦੱਸਿਆ ਕਿ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਸਫ਼ਾਈ ਸੇਵਕਾਂ ਦੀ ਇੰਟਰਵਿਊ ਰੱਖੀ ਗਈ ਸੀ ਪਰ ਕੋਈ ਵੀ ਅਧਿਕਾਰੀ ਨਾ ਆਉਣ ਕਾਰਨ ਮੁਲਤਵੀ ਕਰਨੀ ਪਈ। ਉਨ੍ਹਾਂ ਕਿਹਾ ਕਿ ਇਹ ਇੰਟਰਵਿਊ ਅਗਲੇ ਹਫ਼ਤੇ ਫਿਰ ਰੱਖੀ ਗਈ ਸੀ ਪਰ ਚੋਣ ਜ਼ਾਬਤਾ ਲੱਗ ਗਿਆ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਸ ਸਬੰਧੀ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਸਫ਼ਾਈ ਸੇਵਕ ਭਰਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All