DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਲਜ ਵਿੱਚ ਭਾਸ਼ਣ ਕਲਾ ਬਾਰੇ ਸਿੰਪੋਜ਼ੀਅਮ

ਇੱਥੋਂ ਦੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਦੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਵੱਲੋਂ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਜਗਤ ‘ਪੰਜਾਬੀ ਸਭਾ ਕੈਨੇਡਾ’ ਦੇ ਸਹਿਯੋਗ ਨਾਲ ‘ਡਿਜੀਟਲ ਯੁੱਗ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਬੋਲਣ ਦੇ ਹੁਨਰ’ ਬਾਰੇ ਕੌਮਾਂਤਰੀ...

  • fb
  • twitter
  • whatsapp
  • whatsapp
Advertisement

ਇੱਥੋਂ ਦੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਦੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਵੱਲੋਂ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਜਗਤ ‘ਪੰਜਾਬੀ ਸਭਾ ਕੈਨੇਡਾ’ ਦੇ ਸਹਿਯੋਗ ਨਾਲ ‘ਡਿਜੀਟਲ ਯੁੱਗ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਬੋਲਣ ਦੇ ਹੁਨਰ’ ਬਾਰੇ ਕੌਮਾਂਤਰੀ ਸਿੰਪੋਜ਼ੀਅਮ ਕੀਤਾ ਗਿਆ। ਸਿੰਪੋਜ਼ੀਅਮ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ ਨੂੰ ਮਾਤ ਭਾਸ਼ਾ ਵਜੋਂ ਸੁਰੱਖਿਅਤ ਰੱਖਣਾ, ਇਸ ਦੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਸਿੱਖਿਆ ਅਤੇ ਰੋਜ਼ਾਨਾ ਜੀਵਨ ਵਿੱਚ ਇਸ ਦੀ ਵਰਤੋਂ ਨੂੰ ਵਿਕਸਿਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਮਗਰੋਂ ਡਾ. ਮਨਿੰਦਰਜੀਤ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਡਿਜੀਟਲ, ਵਰਚੁਅਲ ਪਲੇਟਫਾਰਮਾਂ ਦੇ ਯੁੱਗ ਵਿੱਚ ਵਿਸ਼ਵਾਸ, ਸਪੱਸ਼ਟਤਾ ਅਤੇ ਪ੍ਰਭਾਵਸ਼ਾਲੀ ਪ੍ਰਗਟਾਵਾ ਬਹੁਤ ਜ਼ਰੂਰੀ ਹੋ ਗਿਆ ਹੈ। ਤਕਨੀਕੀ ਸੈਸ਼ਨ ਦੌਰਾਨ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਦਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਜਗਤ ਪੰਜਾਬ ਸਭਾ ਦੇ ਪ੍ਰਧਾਨ ਸਰਦੂਲ ਸਿੰਘ ਥਿਹਾੜਾ ਨੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿੱਚ ਅਨੁਸ਼ਾਸਨ ਦੀ ਮਹੱਤਤਾ ਉਜਾਗਰ ਕੀਤੀ। ਸੰਤੋਖ ਸਿੰਘ ਸੰਧੂ ਨੇ ਪੰਜਾਬੀ ਭਾਸ਼ਾ ਦੇ ਪੈਂਤੀ ਅੱਖਰਾਂ ਅਤੇ ਗੁਰਮੁਖੀ ਲਿਪੀ ਦੀ ਵਿਸ਼ੇਸ਼ਤਾਵਾਂ ਬਾਰੇ ਦੱਸਿਆ। ਸਮਾਪਤੀ ਸੈਸ਼ਨ ਵਿੱਚ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement
Advertisement
×