DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Tarn Taran: ਖੇਤਾਂ ਲਈ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਖ਼ਫ਼ਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਇਕਾਈ ਨੇ ਬਿਜਲੀ ਸਪਲਾਈ ਵਿੱਚ ਆ ਰਹੀਆਂ ਰੁਕਾਵਟਾਂ ਖ਼ਿਲਾਫ਼ ਅੱਜ ਪਾਵਰਕੌਮ ਦੇ ਉਪ ਮੰਡਲ ਝਬਾਲ ਦਾ ਘਿਰਾਓ ਕੀਤਾ। ਜਥੇਬੰਦੀ ਦੇ ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਕੈਰੋਂਵਾਲ ਅਤੇ ਜ਼ੋਨ ਸਕੱਤਰ ਬਲਜੀਤ...

  • fb
  • twitter
  • whatsapp
  • whatsapp
featured-img featured-img
ਬਿਜਲੀ ਸਪਲਾਈ ਤੋਂ ਖ਼ਫ਼ਾ ਕਿਸਾਨ ਪਾਵਰਕੌਮ ਉਪ ਮੰਡਲ ਦਾ ਘਿਰਾਓ ਕਰਦੇ ਹੋਏ।
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਇਕਾਈ ਨੇ ਬਿਜਲੀ ਸਪਲਾਈ ਵਿੱਚ ਆ ਰਹੀਆਂ ਰੁਕਾਵਟਾਂ ਖ਼ਿਲਾਫ਼ ਅੱਜ ਪਾਵਰਕੌਮ ਦੇ ਉਪ ਮੰਡਲ ਝਬਾਲ ਦਾ ਘਿਰਾਓ ਕੀਤਾ। ਜਥੇਬੰਦੀ ਦੇ ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਕੈਰੋਂਵਾਲ ਅਤੇ ਜ਼ੋਨ ਸਕੱਤਰ ਬਲਜੀਤ ਸਿੰਘ ਝਬਾਲ ਦੀ ਅਗਵਾਈ ਵਿੱਚ ਕੀਤੇ ਘਿਰਾਓ ਵਿੱਚ ਸ਼ਾਮਲ ਕਿਸਾਨਾਂ ਨੂੰ ਹੋਰਨਾਂ ਤੋਂ ਇਲਾਵਾ ਵੀਰ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ, ਗੁਰਮੀਤ ਸਿੰਘ, ਗੁਰਬੀਰ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਕਿਸਾਨ ਨੂੰ ਅੱਠ ਘੰਟਿਆਂ ਦੀ ਬਜਾਇ ਕਰੀਬ ਚਾਰ ਘੰਟੇ ਬਿਜਲੀ ਦੇਣ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕੀਤਾ। ਬੁਲਾਰਿਆਂ ਕਿਹਾ ਕਿ ਜੀਰੀ ਦੀ ਫ਼ਸਲ ਪੱਕਣ ’ਤੇ ਆ ਚੁੱਕੀ ਹੈ ਅਤੇ ਪਾਣੀ ਦੀ ਘਾਟ ਫ਼ਸਲ ਨੂੰ ਕਈ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ।

ਕਿਸਾਨਾਂ ਨੂੰ ਸ਼ਾਂਤ ਕਰਨ ਲਈ ਉਪ ਮੰਡਲ ਦੇ ਐੱਸ ਡੀ ਓ ਅਤੇ ਜੇ ਈ ਮੌਕੇ ’ਤੇ ਆਏ ਭਰੋਸਾ ਦਿੱਤਾ ਕਿ ਬਿਜਲੀ ਦੀ ਸਪਲਾਈ ਨਿਰਵਿਘਨ ਬਣਾਈ ਜਾਵੇਗੀ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਸਪਲਾਈ ਪੂਰੀ ਨਾ ਮਿਲੀ ਤਾਂ ਜਥੇਬੰਦੀ ਵੱਡਾ ਸੰਘਰਸ਼ ਵਿੱਢੇਗੀ। ਉਨ੍ਹਾਂ ਅਧਿਕਾਰੀਆਂ ਨੂੰ ਦੋ ਦਿਨ ਦਾ ਸਮਾਂ ਦਿੰਦਿਆਂ ਕਿਹਾ ਕਿ ਬਿਜਲੀ ਸਪਲਾਈ ਦੋ ਦਿਨਾਂ ਵਿੱਚ ਠੀਕ ਨਾ ਕਰਨ ’ਤੇ ਜਥੇਬੰਦੀ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਵੇਗੀ।

Advertisement

Advertisement

ਉਗਰਾਹਾਂ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ

ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਅੱਜ ਪਾਵਰਕੌਮ ਦੇ ਡਿਪਟੀ ਚੀਫ ਇੰਜਨੀਅਰ ਦੇ ਦਫ਼ਤਰ ਅੱਗੇ ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਭੁਪਿੰਦਰ ਸਿੰਘ ਠੱਠੀਆਂ ਤੇ ਦਲੇਰ ਸਿੰਘ ਰਾਜੋਕੇ ਦੀ ਅਗਵਾਈ ਵਾਲੇ ਵਫ਼ਦ ਨੇ ਦੱਸਿਆ ਕਿ ਖੇਤਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਬਿਜਲੀ ਦੇ ਲੰਮੇ ਕੱਟਾਂ ਕਾਰਨ ਪ੍ਰੇਸ਼ਾਨੀ ਆ ਰਹੀ ਹੈ। ਖੇਤਾਂ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਝੋਨੇ ਦਾ ਝਾੜ ਘਟਣ ਦਾ ਖ਼ਤਰਾ ਹੈ। ਇਸ ਦੇ ਨਾਲ ਹੀ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਛੇ ਦਿਨਾਂ ਤੋਂ ਲਾਇਆ ਧਰਨਾ ਜਾਰੀ ਰਿਹਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਨੇ ਪੰਜਾਬ ਸਰਕਾਰ ਨੂੰ ਕਿਸਾਨੀ ਮੰਗਾਂ ਨਾ ਮੰਨਣ ’ਤੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਸੁਖਵੰਤ ਸਿੰਘ ਵਲਟੋਹਾ, ਸੁਖਬੀਰ ਸਿੰਘ, ਹਰਦੀਪ ਸਿੰਘ ਜੋੜਾਂ, ਜਥੇਦਾਰ ਸੁਲੱਖਣ ਸਿੰਘ ਮੰਡਾਲਾ, ਜਥੇਦਾਰ ਸੰਤੋਖ ਸਿੰਘ ਪੱਟੀ ਨੇ ਵੀ ਸੰਬੋਧਨ ਕੀਤਾ।

Advertisement
×