ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਟਾਸਕ ਫੋਰਸ ਨੇ ਬਾਲ ਮਜ਼ਦੂਰ ਛੁਡਵਾਏ

ਬਾਲ ਭਲਾਈ ਕਮੇਟੀ ਸਾਹਮਣੇ ਕੀਤਾ ਪੇਸ਼
Advertisement

ਪੱਤਰ ਪ੍ਰੇਰਕ

ਕਪੂਰਥਲਾ, 3 ਜੁਲਾਈ

Advertisement

ਬਾਲ ਮਜ਼ਦੂਰੀ ਤੇ ਬਾਲ ਭਿਖਿਆ ਰੋਕੂ ਜ਼ਿਲਾ ਪੱਧਰੀ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਦੀ ਚੈਕਿੰਗ ਦੌਰਾਨ ਦੌਰਾਨ ਭੀਖ ਮੰਗਣ ਵਾਲੇ ਬੱਚਿਆਂ ਦੀ ਭਾਲ ਕੀਤੀ ਗਈ। ਇਸ ਦੌਰਾਨ 8 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਬੱਚਿਆਂ ਦੇ ਪਰਿਵਾਰਾਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ।

ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਭੀਖ ਮੰਗਣ ਨੂੰ ਪੰਜਾਬ ’ਚ 1971 ’ਚ ਬਣੇ ਕਾਨੂੰਨ ਪੰਜਾਬ ਪ੍ਰੀਵੇਂਸ਼ਨ ਆਫ਼ ਬੈਗਰੀ ਐਕਟ ਰਾਹੀਂ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ਜੁਵੇਨਾਇਲ ਜਸਟਿਸ ਐਕਟ, 2015 ਦੀ ਧਾਰਾ 76 ਦੇ ਅਧੀਨ ਬੱਚਿਆਂ ਵੱਲੋਂ ਭੀਖ ਮੰਗਣ ਉੱਤੇ ਸਖਤ ਪਾਬੰਦੀ ਲਗਾਉਂਦਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਕਪੂਰਥਲਾ ਰਾਜੀਵ ਢਾਂਡਾ ਨੇ ਕਿਹਾ ਕਿ ਜ਼ਿਲ੍ਹਾ ਟਾਸਕ ਫੋਰਸ ਇਹ ਯਕੀਨੀ ਬਣਾਵੇਗੀ ਕਿ ਕਿਸੇ ਵੀ ਬੱਚੇ ਨੂੰ ਭੀਖ ਮੰਗਦੇ ਨਾ ਦੇਖਿਆ ਜਾਵੇ ਤੇ ਜਿਨ੍ਹਾਂ ਨੂੰ ਬਚਾਇਆ ਗਿਆ ਹੈ ਉਨਾਂ ਨੂੰ ਸਕੂਲ ਭੇਜ ਕੇ ਜੀਵਨ ਦੀ ਨਵੀਂ ਸ਼ੁਰੂਆਤ ਲਈ ਉਤਸ਼ਾਹਿਤ ਕੀਤਾ ਜਾਵੇ।

Advertisement