DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Teachers Protest: ਅਧਿਆਪਕ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਮਹਿੰਗਾੲੀ ਭੱਤਾ, ਪੁਰਾਣੀ ਪੈਨਸ਼ਨ ਤੇ ਟੈੱਟ ਦੇ ਮਾਮਲੇ ’ਤੇ ਸਰਕਾਰ ਨੂੰ ਘੇਰਿਆ

  • fb
  • twitter
  • whatsapp
  • whatsapp
featured-img featured-img
ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਅਧਿਆਪਕ।
Advertisement

ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਬਾਕੀ ਆਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ਾ ਕਰਨ ਦਾ ਦੋਸ਼ ਲਾਉਂਦਿਆਂ ਇੱਥੇ ਪੂਡਾ ਗਰਾਉੂਂਡ ਵਿਚ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਦੇ ਆਗੁੂਆਂ ਨਵਪ੍ਰੀਤ ਸਿੰਘ ਬੱਲੀ, ਕਰਨੈਲ ਫਿਲੌਰ, ਮੰਗਤ ਸਿੰਘ, ਤੀਰਥ ਸਿੰਘ ਬਾਸੀ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ ਜਿਹੜਾ ਵਫਾ ਨਹੀਂ ਹੋਇਆ। ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਟੈੱਟ ਸਬੰਧੀ ਕੋਈ ਚਰਚਾ ਨਾ ਕਰਕੇ ਕੀਤੇ ਵਾਅਦੇ ਨੂੰ ਤੋੜਿਆ ਹੈ ਜਿਸ ਦੀ ਆਗੂਆਂ ਵਲੋਂ ਨਿਖੇਧੀ ਕੀਤੀ ਗਈ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਰਾਜ ਸਭਾ ਵਿੱਚ ਸੰਸਦ ਮੈਂਬਰ ਜੋਹਨ ਬਿਰਟਾਸ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਤੁਰੰਤ ਪਾਸ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਅਤੇ ਨਾ ਹੀ ਮੁਲਾਜ਼ਮਾਂ ਦਾ 16 ਫੀਸਦ ਪਿਛਲਾ ਮਹਿੰਗਾਈ ਭੱਤਾ ਲਾਗੂ ਕੀਤਾ ਹੈ ਅਤੇ ਉਲਟਾ ਪੰਜਾਬ ਸਰਕਾਰ ਕੋਰਟ ਵਿੱਚ ਮਹਿੰਗਾਈ ਭੱਤੇ ਨੂੰ ਦੇਣ ਤੋਂ ਮੁਨਕਰ ਹੋਣ ਦਾ ਘੋਸ਼ਣਾ ਪੱਤਰ ਪੇਸ਼ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਖ਼ਤਮ ਕੀਤੀਆਂ ਜਾਣ। ਇਸ ਮੌਕੇ ਬਲਜੀਤ ਸਿੰਘ ਕੁਲਾਰ, ਸੰਦੀਪ ਕੰਬੋਜ, ਵਿਜੈ ਕੁਮਾਰ, ਭਾਰਤ ਭੂਸ਼ਨ, ਮਨਜਿੰਦਰ ਸਿੰਘ ਰਸ਼ਮਿੰਦਰ ਪਾਲ ਸੋਨੂ, ਪ੍ਰੇਮ ਕੁਮਾਰ, ਸੁਖਵਿੰਦਰ ਸਿੰਘ ਮੱਕੜ, ਵੇਦ ਰਾਜ ਆਦਿ ਹਾਜ਼ਰ ਸਨ।

Advertisement
Advertisement
×