ਅਧਿਆਪਕਾਂ ਨੇ ਨਵੇਂ ਤਨਖਾਹ ਸਕੇਲਾਂ ਦੀਆਂ ਕਾਪੀਆਂ ਸਾੜੀਆਂ

ਅਧਿਆਪਕਾਂ ਨੇ ਨਵੇਂ ਤਨਖਾਹ ਸਕੇਲਾਂ ਦੀਆਂ ਕਾਪੀਆਂ ਸਾੜੀਆਂ

ਤਲਵਾੜਾ ਵਿੱਚ ਮੁਲਾਜ਼ਮ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਦੀਪਕ

ਜਤਿੰਦਰ ਬੈਂਸ
ਗੁਰਦਾਸਪੁਰ, 22 ਅਕਤੂਬਰ

ਨਵੀਂ ਭਰਤੀ ਹੋਣ ਵਾਲਿਆਂ ਮੁਲਾਜ਼ਮਾਂ ਉੱਤੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਫੈਸਲੇ ਦਾ ਮੁਲਾਜ਼ਮਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਸਾਂਝੇ ਤੌਰ ਉੱਤੇ ਫੈਸਲੇ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਯੂਨੀਅਨ ਆਗੂਆਂ ਕੁਲਦੀਪ ਪੂਰੇਵਾਲ ਅਤੇ ਸੁਖਰਾਜ ਸਿੰਘ ਕਾਹਲੋਂ ਨੇ ਕਿਹਾ ਕਿ ਜਲਦ ਹੀ ਮੀਟਿੰਗ ਕਰਕੇ ਸੰਘਰਸ਼ ਦੀ ਰੂਪਰੇਖਾ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਅਨਿਲ ਕੁਮਾਰ, ਤੇਜਿੰਦਰ ਸਿੰਘ ਸ਼ਾਹ, ਸੁਖਵਿੰਦਰ ਸਿੰਘ ਰੰਧਾਵਾ, ਜਸਬੀਰ ਸਿੰਘ, ਜਗਜੀਤ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਮਹਿਤਾਬ ਸਿੰਘ, ਪਵਨ ਕੁਮਾਰ, ਰਣਜੀਤ ਸਿੰਘ ਆਦਿ ਹਾਜ਼ਰ ਸਨ।    

 ਤਲਵਾੜਾ (ਦੀਪਕ ਠਾਕੁਰ): ਪੰਜਾਬ ਦੇ ਮੁਲਾਜ਼ਮਾਂ ’ਤੇ ਜਬਰੀ ਕੇਂਦਰੀ ਤਨਖ਼ਾਹ ਸਕੇਲ ਥੋਪਣ ਦੇ ਵਿਰੋਧ ’ਚ ਜੀਟੀਯੂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਰੋਸ ਪ੍ਰਦਰਸ਼ਨ ਕੀਤਾ ਗਿਆ। ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ), ਪੰਜਾਬ ਦੇ ਸੱਦੇ ’ਤੇ ਜੀਟੀਯੂ ਦੀ ਸਥਾਨਕ ਇਕਾਈ ਦੀ ਇਕੱਤਰਤਾ ਵਰਿੰਦਰ ਵਿੱਕੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਟ੍ਰੇਡ ਯੂਨੀਅਨ ਆਗੂ ਜਸਵੀਰ ਤਲਵਾੜਾ, ਮਨਮੋਹਨ ਸਿੰਘ, ਭੁਪਿੰਦਰ ਸਿੰਘ ਤੱਖੀ, ਰਾਜੀਵ ਸ਼ਰਮਾ ਆਦਿ ਨੇ ਪੰਜਾਬ ਸਰਕਾਰ ਦੇ ਫੈਸਲੇ ਦੀ ਕਰੜੇ ਸ਼ਬਦਾਂ ’ਚ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਮੁਲਾਜ਼ਮਾਂ ’ਤੇ ਕੇਂਦਰੀ ਤਨਖ਼ਾਹ ਸਕੇਲ ਜ਼ਬਰੀ ਥੋਪ ਮੁਲਾਜ਼ਮਾਂ ਤੋਂ ਭੱਤੇ ਆਦਿ ਖੋਹਣ ਵੱਲ ਜਾ ਰਹੀ ਹੈ। 

ਮਜੀਠਾ (ਲਖਨਪਾਲ ਸਿੰਘ): ਸੂਬਾ ਸਰਕਾਰ ਵੱਲੋਂ ਕੇਂਦਰੀ ਤਨਖਾਹ ਕਮਿਸ਼ਨ ਦੇ ਪੈਟਰਨ ਨੂੰ ਪੰਜਾਬ ਦੇ ਮੁਲਾਜ਼ਮਾਂ ’ਤੇ ਲਾਗੂ ਕਰਨ ਵਿਰੁੱਧ ਵਿੱਚ ਜੀਟੀਯੂ ਪੰਜਾਬ ਦੇ ਸੱਦੇ ’ ਤੇਜ਼ਿਲ੍ਹਾ ਵਿੱਤ ਸਕੱਤਰ ਸੁੱਚਾ ਸਿੰਘ ਟਰਪਈ ਦੀ ਅਗਵਾਈ ਵਿੱਚ ਬਲਾਕ ਮਜੀਠਾ ਦੇ ਸਰਕਾਰੀ ਹਾਈ ਸਕੂਲ ਟਰਪਈ ਵਿਖੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿਭਾਗ ਲਈ ਜਾਰੀ ਕੀਤੇ ਗਏ ਨਵੇਂ ਤਨਖਾਹ ਸਕੇਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਮੁਜਾਹਰੇ ਦੌਰਾਨ ਸੁੱਚਾ ਸਿੰਘ ਟਰਪਈ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਹੋਇਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਜੋ ਕਿ ਤਿੰਨ ਸਾਲ ਤੋਂ ਮੁਲਾਜ਼ਮਾਂ ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਹੀਂ ਦੇ ਰਹੀ ਉੱਥੇ ਹੀ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਬਜਾਏ ਲੰਬੇ ਸੰਘਰਸ਼ ਨਾਲ ਹਾਸਲ ਤਨਖਾਹ ਸਕੇਲਾਂ ਨੂੰ ਘਟਾਉਣ ਦੀਆਂ ਕੋਝੀਆਂ ਸਾਜ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਕੇਂਦਰੀ ਤਨਖਾਹ ਕਮਿਸ਼ਨ ਦੇ ਪੈਟਰਨ ਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਕੋਈ ਕਟੌਤੀ ਕੀਤੀ ਤਾਂ ਸਮੁੱਚੇ ਮੁਲਾਜ਼ਮ ਵਰਗ ਦੁਆਰਾ ਸਰਕਾਰ ਦੇ ਵਿਰੁੱਧ ‘ਚ ਜ਼ਬਰਦਸਤ ਸੰਘਰਸ਼ ਛੇੜਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All