DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Teachers' Day celebrations: ਏ ਆਈ ਅਧਿਆਪਕ ਦੀ ਥਾਂ ਨਹੀਂ ਲੈ ਸਕਦੀ: ਕੁਮਾਰ

ਸਥਾਨਕ ਮਨੋਹਰ ਵਾਟਿਕਾ ਸਕੂਲ ਵਿੱਚ ਅਧਿਆਪਕ ਦਿਵਸ ਦੇ ਸਮਾਗਮ ਮਨਾਉਣ ਮੌਕੇ ਡਾ. ਸੁਰੇਸ਼ ਕੁਮਾਰ ਨੇ ਕਿਹਾ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ ਉਨ੍ਹਾਂ ਦੀ ਸੋਚ ਅਤੇ ਭਵਿੱਖ ਨੂੰ ਦਿਸ਼ਾ ਦਿੰਦਾ ਹੈ। ਉਨ੍ਹਾਂ ਕਿਹਾ ਅਧਿਆਪਕ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਡਾ. ਸੁਰੇਸ਼ ਕੁਮਾਰ ਦਾ ਸਨਮਾਨ ਕਰਦੇ ਹੋਏ ਅਧਿਆਪਕ। -ਫੋਟੋ: ਬੇਦੀ
Advertisement

ਸਥਾਨਕ ਮਨੋਹਰ ਵਾਟਿਕਾ ਸਕੂਲ ਵਿੱਚ ਅਧਿਆਪਕ ਦਿਵਸ ਦੇ ਸਮਾਗਮ ਮਨਾਉਣ ਮੌਕੇ ਡਾ. ਸੁਰੇਸ਼ ਕੁਮਾਰ ਨੇ ਕਿਹਾ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ ਉਨ੍ਹਾਂ ਦੀ ਸੋਚ ਅਤੇ ਭਵਿੱਖ ਨੂੰ ਦਿਸ਼ਾ ਦਿੰਦਾ ਹੈ। ਉਨ੍ਹਾਂ ਕਿਹਾ ਅਧਿਆਪਕ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਉਹ ਸਭ ਕੁਝ ਜਾਣਦਾ ਹੈ। ਵਿਦਿਆਰਥੀਆਂ ਦੇ ਸਵਾਲਾਂ ਤੋਂ ਅਧਿਆਪਕ ਵੀ ਨਵਾਂ ਸਿੱਖ ਸਕਦਾ ਹੈ। ਇਸ ਲਈ ਬੱਚਿਆਂ ਦੀ ਜਿਗਿਆਸਾ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸੋਚ ਹੀ ਦੇਸ਼ ਨੂੰ ਬਦਲ ਸਕਦੀ ਹੈ ਅਤੇ 2047 ਤੱਕ ਵਿਕਸਿਤ ਭਾਰਤ ਲਈ ਸਿੱਖਿਆ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਏ ਆਈ ਅਧਿਆਪਕ ਦੀ ਥਾਂ ਨਹੀਂ ਲੈ ਸਕਦੀ। ਏ ਆਈ ਨਾਲ ਅਧਿਆਪਕਾਂ ਦੀ ਭੂਮਿਕਾ ਘਟਣ ਦੀ ਚਰਚਾ ਨੂੰ ਰੱਦ ਕਰਦਿਆਂ ਡਾ. ਸੁਰੇਸ਼ ਕੁਮਾਰ ਨੇ ਕਿਹਾ ਸਗੋਂ ਤਕਨਾਲੋਜੀ ਅਤੇ ਅਧਿਆਪਨ ਦਾ ਸੁਮੇਲ ਸਿੱਖਿਆ ਨੂੰ ਹੋਰ ਸ਼ਕਤੀਸ਼ਾਲੀ ਬਣਾ ਸਕਦਾ ਹੈ। ਇਸ ਮੌਕੇ ਸਕੂਲ ਦੇ ਹੋਰ ਅਧਿਆਪਕਾਂ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

ਵੁੱਡਸਟਾਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਬਟਾਲਾ (ਨਿੱਜੀ ਪੱਤਰ ਪ੍ਰੇਰਕ): ਵੁੱਡਸਟਾਕ ਪਬਲਿਕ ਸਕੂਲ ਬਟਾਲਾ ’ਚ ਅਧਿਆਪਕ ਦਿਵਸ ਮਨਾਇਆ ਗਿਆ। ਸਕੂਲ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ. ਸਤਿੰਦਰਜੀਤ ਨਿੱਝਰ, ਵਿਦਿਅਕ ਡਾਇਰੈਕਟਰ ਵਸੂਧਾ ਸ਼ਰਮਾ ਦੀ ਅਗਵਾਈ ਹੇਠ ਹੋਏ ਸਮਾਗਮ ’ਚ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਤਿਕਾਰ ਨੂੰ ਦਰਸਾਉਂਦੇ ਭਾਸ਼ਣ, ਕਵਿਤਾਵਾਂ, ਗੀਤ ਗਾਏ। ਬੁਲਾਰਿਆਂ ਨੇ ਅਧਿਆਪਕ ਦੀ ਜ਼ਿੰਦਗੀ ’ਚ ਭੂਮਿਕਾ ’ਤੇ ਵਿਚਾਰ ਰੱਖੇ। ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਵਿੱਦਿਅਕ ਡਾਇਰੈਕਟਰ ਵੱਲੋਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ।

Advertisement

Advertisement
×