ਅਧਿਆਪਕਾਂ ਦਾ ਵਫ਼ਦ ਵਿਧਾਇਕ ਨੂੰ ਮਿਲਿਆ
ਇੱਥੇ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਵੱਲੋਂ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨਾਲ ਮੁਲਾਕਾਤ ਕੀਤੀ ਗਈ। ਵਫਦ ਦੀ ਅਗਵਾਈ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਬਾਜਵਾ, ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਜਲ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ...
ਇੱਥੇ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਵੱਲੋਂ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨਾਲ ਮੁਲਾਕਾਤ ਕੀਤੀ ਗਈ। ਵਫਦ ਦੀ ਅਗਵਾਈ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਬਾਜਵਾ, ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਜਲ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਕੀਤੀ। ਆਗੂਆਂ ਨੇ ਵਿਧਾਇਕ ਘੁੰਮਣ ਨੂੰ ਦੱਸਿਆ ਕਿ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਪਹਿਲੀ ਵਾਰ ਸਾਲ 2011 ਵਿੱਚ ਸ਼ੁਰੂ ਕੀਤੀ ਅਧਿਆਪਕ ਯੋਗਤਾ ਪ੍ਰੀਖਿਆ ਨੂੰ ਉਸ ਤੋਂ ਪਹਿਲਾਂ ਦੀਆਂ ਭਰਤੀਆਂ ’ਤੇ ਲਾਗੂ ਕਰਨਾ ਜਾਇਜ਼ ਨਹੀਂ ਹੈ। ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ’ਤੇ ਟੈੱਟ ਸ਼ਰਤ ਹਟਾਈ ਜਾਵੇ। ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਪੱਤਰ ਲਿਖਣਗੇ। ਇਸ ਮੌਕੇ ਰੁਪਿੰਦਰ ਕੌਰ, ਸੁਮਨ ਕੁਮਾਰੀ, ਹੈੱਡ ਟੀਚਰ ਬਲਜਿੰਦਰ ਕੌਰ, ਰੰਜਨਾ ਠਾਕੁਰ, ਜਸਵਿੰਦਰ ਝਿੰਗੜ ਆਦਿ ਮੌਜੂਦ ਸਨ।

