DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Teachers Protest: ਅਧਿਆਪਕਾਂ ਦੀ ਬਰਖ਼ਾਸਤਗੀ ਖ਼ਿਲਾਫ਼ ਪ੍ਰਦਰਸ਼ਨ

ਪ੍ਰਬੰਧਕੀ ਕੰਪਲੈਕਸ ਤੋਂ ਰੋਸ ਮਾਰਚ ਕਰ ਕੇ ਸਰਕਾਰ ਦੀ ਅਰਥੀ ਫੂਕੀ; ਅਧਿਆਪਕਾਂ ਤੋਂ ਰੁਜ਼ਗਾਰ ਖੋਹਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਬਟਾਲਾ ਵਿੱਚ ਸਿੱਖਿਆ ਮੰਤਰੀ ਦਾ ਪੂਤਲਾ ਫੂਕਦੇ ਹੋਏ ਅਧਿਆਪਕ।
Advertisement

ਪੰਜਾਬ ਸਰਕਾਰ ਵੱਲੋਂ 253 ਮਾਸਟਰ ਕਾਡਰ ਅਧਿਆਪਕਾਂ ਨੂੰ ਨੌਕਰੀਓਂ ਕੱਢਣ ਦੇ ਫ਼ੈਸਲੇ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੋਸ ਮਾਰਚ ਕੱਢਿਆ। ਗੁੱਸੇ ਵਿੱਚ ਆਏ ਅਧਿਆਪਕਾਂ ਨੇ ਛਾਵਣੀ ਚੌਕ ਵਿੱਚ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ। ਮੁਜ਼ਾਹਰੇ ਦੀ ਅਗਵਾਈ ਅਸ਼ਵਨੀ ਅਵਸਥੀ, ਜਰਮਨਜੀਤ ਸਿੰਘ ਛੱਜਲਵੱਡੀ, ਹਰਵਿੰਦਰ ਸਿੰਘ ਸੁਲਤਾਨਵਿੰਡ, ਅਮਨ ਸ਼ਰਮਾ, ਨਵਦੀਪ ਸਿੰਘ 4161 ਅਤੇ ਜਗਮੋਹਨ ਸਿੰਘ 3704 ਨੇ ਕੀਤੀ।

ਆਗੂਆਂ ਨੇ ਕਿਹਾ ਕਿ ਆਮ ਲੋਕਾਂ ਦੀ ਹਮਦਰਦ ਕਹਾਉਣ ਵਾਲੀ ਸਰਕਾਰ ਨੇ 253 ਪਰਿਵਾਰਾਂ ਦੀ ਰੋਜ਼ੀ-ਰੋਟੀ ਉੱਤੇ ਕੁਹਾੜਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਮੁਤਾਬਕ ਨੌਕਰੀ ਖੋਹਣਾ ਮੌਤ ਦੇ ਬਰਾਬਰ ਹੈ, ਪਰ ਸਰਕਾਰ ਹੰਕਾਰ ਵਿੱਚ ਆ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਇਨਸਾਫ਼ ਮੰਗ ਰਹੇ ਅਧਿਆਪਕਾਂ ਨੂੰ ਬਰਖਾਸਤਗੀ ਦੇ ਹੁਕਮ ਭੇਜ ਰਹੀ ਹੈ।

Advertisement

ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਦੇ ਰੁਜ਼ਗਾਰ ਨਾਲ ਹੋਣ ਵਾਲਾ ਖਿਲਵਾੜ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਸਰਕਾਰ ਵੱਲੋਂ 253 ਮਾਸਟਰ ਕਾਡਰ ਅਧਿਆਪਕਾਂ ਨੂੰ ਨੌਕਰੀਓਂ ਕੱਢਣ ਦੇ ਫ਼ੈਸਲੇ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਵਿਭਾਗ ਵੱਲੋਂ ਭੇਜੇ ਬਰਖਾਸਤਗੀ ਦੇ ਹੁਕਮਾਂ ਦੀਆਂ ਕਾਪੀਆਂ ਵੀ ਸਾੜੀਆਂ। ਇਸ ਦੌਾਰਨ ਆਗੂਆਂ ਨੇ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲਿਆਂ ਨੇ 253 ਪਰਿਵਾਰਾਂ ਦੀ ਰੋਜ਼ੀ-ਰੋਟੀ ਉੱਤੇ ਕੁਹਾੜਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ 10 ਦਿਨਾਂ ਤੋਂ ਡਟੇ ਅਧਿਆਪਕਾਂ ਨੂੰ ਬਰਖਾਸਤਗੀ ਦੇ ਹੁਕਮ ਭੇਜਣਾ ਸਰਕਾਰ ਦੇ ਹੰਕਾਰ ਦੀ ਨਿਸ਼ਾਨੀ ਹੈ। ਜਿਹੜੀ ਸਰਕਾਰ ਰੁਜ਼ਗਾਰ ਦੇਣ ਦੇ ਵਾਅਦੇ ਕਰਦੀ ਸੀ, ਅੱਜ ਉਹੀ ਅਧਿਆਪਕਾਂ ਤੋਂ ਰੁਜ਼ਗਾਰ ਖੋਹ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ।

ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਬਟਾਲਾ (ਦਲਬੀਰ ਸੱਖੋਵਾਲੀਆ): ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਵਿਭਾਗ ਵੱਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਰੋਸ ਵਜੋਂ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇੱਥੇ ਸ਼ਹੀਦ ਸੁੱਖਾ ਸਿੰਘ ਤੇ ਮਹਿਤਾਬ ਸਿੰਘ ਪਾਰਕ ਵਿੱਚ ਅਧਿਆਪਕ ਆਗੂਆਂ ਸੋਮ ਸਿੰਘ, ਦਿਲਬਾਗ ਸਿੰਘ ਪੱਡਾ, ਰਵਿੰਦਰਜੀਤ ਸਿੰਘ ਪੰਨੂ, ਤਜਿੰਦਰ ਸਿੰਘ ਸ਼ਾਹ, ਗੁਰਪ੍ਰੀਤ ਸਿੰਘ ਰੰਗੀਲਪੁਰ ਅਤੇ ਰਸ਼ਪਾਲ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਇਹ 253 ਅਧਿਆਪਕ ਪਿਛਲੇ 3 ਸਾਲਾਂ ਤੋਂ ਸਕੂਲਾਂ ਵਿੱਚ ਪੜ੍ਹਾ ਰਹੇ ਸਨ ਅਤੇ ਇਨ੍ਹਾਂ ਦੀ ਚੋਣ ਉਸ ਵੇਲੇ ਉੱਚ ਅਧਿਕਾਰੀਆਂ ਵੱਲੋਂ ਮੈਰਿਟ ਦੇ ਆਧਾਰ ਉੱਤੇ ਕੀਤੀ ਗਈ ਸੀ। ਪਰ ਹੁਣ ਸਰਕਾਰ ਵੱਲੋਂ ਭਰਤੀਆਂ ਵਿੱਚ ਸੰਵਿਧਾਨ ਦੇ ਉਲਟ ਜਾ ਕੇ ਰੀਕਾਸਟ ਸੂਚੀਆਂ ਕੱਢੀਆਂ ਜਾ ਰਹੀਆਂ ਹਨ। ਇਸ ਮੌਕੇ ਪਵਨ ਕੁਮਾਰ, ਸਰਬਜੀਤ ਸਿੰਘ ਔਲਖ, ਹਰਜੀਤ ਸਿੰਘ, ਵੱਸਣ ਸਿੰਘ, ਰਜਨੀਸ਼ ਕੁਮਾਰ, ਸਤਬੀਰ ਸਿੰਘ, ਪੰਕਜ ਬੇਦੀ, ਸਤਨਾਮ ਸਿੰਘ, ਪ੍ਰਦੀਪ ਕੁਮਾਰ, ਅਜੈ ਕੁਮਾਰ, ਪ੍ਰਵੀਨ ਕੁਮਾਰ, ਕੀਮਤੀ ਲਾਲ, ਪਰਮਜੀਤ ਸਿੰਘ, ਅਸ਼ੋਕ ਕੁਮਾਰ ਤੇ ਅਮਰਜੀਤ ਸਿੰਘ ਹਾਜ਼ਰ ਸਨ।

Advertisement
×