ਸਕੂਲ ਖੇਡਾਂ ਲਈ ਟੀਮਾਂ ਸੰਗਰੂਰ ਪੁੱਜੀਆਂ
ਸਿੱਖਿਆ ਵਿਭਾਗ ਪੰਜਾਬ ਵੱਲੋਂ ਸੰਗਰੂਰ ਵਿੱੱਚ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਾਇਮਰੀ ਖਿਡਾਰੀਆਂ ਵੱਲੋਂ ਹਿੱਸਾ ਲਿਆ ਜਾਵੇਗਾ। ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਹਿੱਸਾ ਲੈਣ ਲਈ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਟੀਮਾਂ ਅੱਜ ਬਲਾਕ ਐਲੀਮੈਂਟਰੀ ਸਿੱਖਿਆ ਦਫਤਰ ਅੰਮ੍ਰਿਤਸਰ-1 ਤੋਂ ਸੰਗਰੂਰ ਲਈ ਰਵਾਨਾ ਹੋਈਆਂ ਜਿਨ੍ਹਾਂ ਨੂੰ ਅੱਜ ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ ਵੱਲੋਂ ਹਰੀ ਝੰਡੀ ਦੇ ਕੇ ਰਸਮੀ ਤੌਰ ਤੇ ਰਵਾਨਾ ਕੀਤਾ ਗਿਆ। ਇਹ ਟੀਮਾਂ ਸੰਗਰੂਰ ਪੁੱਜ ਗਈਆਂ ਹਨ। ਸੰਗਰੂਰ ਦੇ ਵਾਰ ਹੀਰੋਜ਼ ਮੈਮੋਰੀਅਲ ਖੇਡ ਸਟੇਡੀਅਮ ਵਿੱਚ 10 ਤੋਂ 13 ਨਵੰਬਰ ਤੱਕ ਹੋਣ ਵਾਲੀਆਂ ਖੇਡਾਂ ਵਿੱਚ ਕਬੱਡੀ ਸਰਕਲ (ਮੁੰਡੇ), ਰੱਸਾਕਸ਼ੀ (ਮੁੰਡੇ), ਯੋਗ (ਮੁੰਡੇ-ਕੁੜੀਆਂ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਕੰਵਲਜੀਤ ਸਿੰਘ ਸੰਧੂ ਡੀ ਈ ਓ (ਐ.ਸਿ) ਅੰਮ੍ਰਿਤਸਰ, ਗੁਰਦੇਵ ਸਿੰਘ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅੰਮ੍ਰਿਤਸਰ-1, ਬਲਕਾਰ ਸਿੰਘ ਜ਼ਿਲ੍ਹਾ ਖੇਡ ਕੋਆਰਡੀਨੇਟਰ (ਪ੍ਰਾਇਮਰੀ) ਅਤੇ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਵੱਲੋਂ ਖਿਡਾਰੀਆਂ ਨੂੰ ਫਲ ਅਤੇ ਹੋਰ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਸਿੱਖਿਆ ਅਧਿਕਾਰੀ ਸੰਧੂ ਨੇ ਰਵਾਨਾ ਹੋਣ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਟੀਮ ਇੰਚਾਰਜ ਰਵੀਕਾਂਤ ਮੱਝੂਪੁਰਾ, ਹਰਪ੍ਰੀਤ ਸਿੰਘ ਅਠਵਾਲ, ਗੁਰਜੀਤ ਸਿੰਘ ਨਾਗ ਖੁਰਦ, ਮਨਪ੍ਰੀਤ ਕੌਰ ਡੀ ਪੀ ਈ ਸੇਂਟ ਸੋਲਜ਼ਰ, ਰੁਪਿੰਦਰ ਕੌਰ ਡੀ ਪੀ ਈ ਸੇਂਟ ਸੋਲਜ਼ਰ, ਮੁਨੀਸ਼, ਮੋਹਿਤ ਕੁਮਾਰ ਰਾਮ ਆਸ਼ਰਮ ਅੰਮ੍ਰਿਤਸਰ ਆਦਿ ਹਾਜ਼ਰ ਸਨ।
