DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਔਰਤ ਦਾ ਕਤਲ ਕਰ ਕੇ ਕਿਰਾਏਦਾਰ ਫ਼ਰਾਰ

ਵਾਰਦਾਤ ਤੋਂ ਪਹਿਲਾਂ ਮ੍ਰਿਤਕਾ ਦੇ ਪੁੱਤਰ ਨੂੰ ਨਸ਼ੀਲੀ ਚੀਜ਼ ਪਿਲਾਈ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿਚ ਮ੍ਰਿਤਕਾ ਵੀਨਾ ਰਾਣੀ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ।
Advertisement

ਮਜੀਠਾ ਰੋਡ ’ਤੇ ਇੰਦਰਾ ਕਲੋਨੀ ਇਲਾਕੇ ਵਿੱਚ ਬੀਤੀ ਦੇਰ ਰਾਤ ਬਜ਼ੁਰਗ ਔਰਤ ਦਾ ਉਸ ਦੇ ਦੋ ਕਿਰਾਏਦਾਰਾਂ ਨੇ ਕਥਿਤ ਤੌਰ ’ਤੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਵੀਨਾ ਰਾਣੀ (67) ਵਜੋਂ ਹੋਈ ਹੈ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਸਿਰੀਵੇਨੇਲਾ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਦੋ ਕਿਰਾਏਦਾਰਾਂ ਨੇ ਇੱਕ ਪਾਰਟੀ ਕੀਤੀ ਸੀ ਅਤੇ ਮ੍ਰਿਤਕਾ ਦੇ ਪੁੱਤਰ ਵਰਿੰਦਰ ਨੂੰ ਵੀ ਬੁਲਾਇਆ ਸੀ। ਮੁਲਜ਼ਮਾਂ ਨੇ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਥਿਤ ਤੌਰ ’ਤੇ ਵਰਿੰਦਰ ਨੂੰ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਸੀ। ਮ੍ਰਿਤਕ ਦੀ ਧੀ ਸਿੰਮੀ, ਜੋ ਕਿ ਗੁਆਂਢ ਵਿੱਚ ਰਹਿੰਦੀ ਹੈ, ਨੇ ਕਿਹਾ ਕਿ ਉਸ ਨੂੰ ਆਪਣੀ ਮਾਂ ਦੀ ਮੌਤ ਬਾਰੇ ਇੱਕ ਹੋਰ ਔਰਤ ਨੇ ਸੂਚਿਤ ਕੀਤਾ ਸੀ। ਉਸ ਨੇ ਕਿਹਾ ਕਿ ਜਦੋਂ ਉਹ ਮੌਕੇ ’ਤੇ ਪਹੁੰਚੀ, ਤਾਂ ਉਸ ਦੀ ਮਾਂ ਕਮਰੇ ਵਿੱਚ ਖੂਨ ਨਾਲ ਲੱਥ-ਪੱਥ ਪਈ ਸੀ ਜਦਕਿ ਉਸ ਦਾ ਭਰਾ ਦੂਜੇ ਕਮਰੇ ਵਿੱਚ ਸੁੱਤਾ ਪਿਆ ਸੀ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਉਸ ਦੀ ਮਾਂ ਦੇ ਗਹਿਣੇ ਲੈ ਕੇ ਭੱਜ ਗਿਆ। ਉਸ ਨੇ ਦੱਸਿਆ ਕਿ ਉਸ ਦੀ ਮਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤੋਂ ਸੇਵਾਮੁਕਤ ਸੀ। ਏ ਡੀ ਸੀ ਪੀ ਨੇ ਕਿਹਾ ਕਿ ਕਤਲ ਘਰ ਵਿੱਚ ਕਿਰਾਏਦਾਰ ਵਜੋਂ ਰਹਿ ਰਹੇ ਦੋ ਨੌਜਵਾਨਾਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸ਼ੱਕੀ ਫਰਾਰ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਘਟਨਾ ਦਾ ਅਸਲ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਰੀਬ ਦੋ ਸਾਲਾਂ ਤੋਂ ਘਰ ਵਿੱਚ ਕਿਰਾਏ ’ਤੇ ਰਹਿ ਰਹੇ ਸਨ।

Advertisement
Advertisement
×