ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਤਿਵਾਦ ਸਾਰੇ ਸੰਸਾਰ ਲਈ ਲਈ ਖਤਰਾ: ਸੰਤ ਸੀਚੇਵਾਲ

ਪਾਕਿਸਤਾਨ ਨੂੰ ਹਰਕਤਾਂ ਤੋਂ ਬਾਜ਼ ਆਉਣ ਦੀ ਚਿਤਾਵਨੀ
Advertisement
ਹਤਿੰਦਰ ਮਹਿਤਾਜਲੰਧਰ, 9 ਮਈ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਤਿਵਾਦ ਨੂੰ ਸ਼ਹਿ ਦੇ ਰਹੇ ਪਾਕਿਸਤਾਨ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ। ਫਿਲਪੀਨ ਦੀ ਫੇਰੀ ਤੋਂ ਦੇਰ ਰਾਤ ਪਰਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਭਾਰਤ ਤੇ ਪਾਕਿਸਤਾਨ ਵਿਚ ਬਣੇ ਤਣਾਅ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਾਰੀ ਦੁਨੀਆਂ ਜਾਣ ਗਈ ਹੈ ਕਿ ਅਤਿਵਾਦ ਨੂੰ ਪਾਕਿਸਤਾਨ ਪੂਰੀ ਤਰ੍ਹਾਂ ਸ਼ਹਿ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦਾ ਹਵਾਈ ਅੱਡਾ ਮੌਜੂਦਾ ਹਾਲਤਾਂ ਦੌਰਾਨ ਬੰਦ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਉਤਰਨਾ ਪਿਆ।

Advertisement

ਸੰਤ ਸੀਚੇਵਾਲ ਨੇ ਕਿਹਾ ਕਿ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਸਾਰਾ ਦੇਸ਼ ਫੌਜ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਇੱਕਜੁਟ ਹੋ ਕੇ ਹੀ ਮੌਜੂਦਾਂ ਹਾਲਤਾਂ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨਾ ਚਾਹੀਦਾ।

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੰਗ ਕਿਸੇ ਮਸਲੇ ਦਾ ਹੱਲ ਨਹੀਂ ਹੁੰਦਾ। ਜੰਗ ਵਿੱਚ ਹਮੇਸ਼ਾਂ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੱਡੇ ਪੱਧਰ ’ਤੇ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਤਿਵਾਦ ਦੇ ਮਾਮਲੇ ਵਿੱਚ ਪਾਕਿਸਤਾਨ ਨੂੰ ਪਹਿਲਾਂ ਵੀ ਮੂੰਹ ਤੋੜਵਾ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਹਿਲਗਾਮ ਦੀ ਘਟਨਾ ਨੂੰ ਲੈਕੇ ਲੋਕਾਂ ਵਿਚ ਭਾਰੀ ਰੋਸ ਸੀ। ਦੇਸ਼ ਗੁੱਸੇ ਵਿੱਚ ਸੀ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕ ਭਾਰਤ ਤੇ ਪਾਕਿਸਤਾਨ ਸੰਜਮ ਵਰਤਣ। ਜੰਗ ਤੋਂ ਬਚਣ ਦੀ ਲੋੜ ਹੈ ਪਰ ਕਈ ਵਾਰ ਅਜਿਹੇ ਹਲਾਤ ਬਣ ਜਾਂਦੇ ਹਨ ਕਿ ਸਖ਼ਤ ਕਦਮ ਚੁੱਕਣੇ ਪੈਂਦੇ ਹਨ।

ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ

ਸੰਤ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਡਰ ਕਾਰਨ ਰਾਸ਼ਨ ਦਾ ਭੰਡਾਰ ਨਾ ਕਰਨ ਤਾਂ ਜੋ ਅਫਰਾ-ਤਫਰੀ ਫੈਲੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਅਜਿਹੀਆਂ ਪੋਸਟਾਂ ਅਪਲੋਡ ਨਾ ਕਰਨ ਜਿਸ ਨਾਲ ਦਹਿਸ਼ਤ ਦਾ ਮਾਹੌਲ ਬਣੇ।

 

 

Advertisement