DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਸ਼ਾਸਨ ਨੇ ਸੋਭਾ ਯਾਤਰਾ ਸਬੰਧੀ ਮੀਟਿੰਗ ਕੀਤੀ

ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਫਗਵਾੜਾ ’ਚ ਸਜਾਈ ਜਾਣ ਵਾਲੀ ਵਿਸ਼ਾਲ ਸੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਅੱਜ ਐੱਸ ਡੀ ਐੱਮ ਦਫ਼ਤਰ ਫਗਵਾੜਾ ਵਿੱਚ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਕੀਤੀ ਤੇ ਇਸ ’ਚ...

  • fb
  • twitter
  • whatsapp
  • whatsapp
Advertisement

ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਫਗਵਾੜਾ ’ਚ ਸਜਾਈ ਜਾਣ ਵਾਲੀ ਵਿਸ਼ਾਲ ਸੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਅੱਜ ਐੱਸ ਡੀ ਐੱਮ ਦਫ਼ਤਰ ਫਗਵਾੜਾ ਵਿੱਚ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਕੀਤੀ ਤੇ ਇਸ ’ਚ ਸਮੂਹ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਸ਼ਾਮਲ ਹੋਏ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਹਰਨੂਰ ਸਿੰਘ ਮਾਨ ਵੀ ਮੌਜੂਦ ਸਨ। ਇਸ ਦੌਰਾਨ ਸੋਭਾ ਯਾਤਰਾ ਲਈ ਪ੍ਰਕਾਸ਼, ਸਫਾਈ, ਟਰੈਫਿਕ ਪ੍ਰਬੰਧਨ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਆਪਸੀ ਤਾਲਮੇਲ ਰਾਹੀਂ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣਗੇ।

Advertisement
Advertisement
×