DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਗਵਾੜਾ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ: ਚੱਬੇਵਾਲ

ਲੋਕ ਸਭਾ ਮੈਂਬਰ ਨੇ ਸ਼ੂਗਰ ਮਿੱਲ ਪੁਲ ਹੇਠਾਂ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ

  • fb
  • twitter
  • whatsapp
  • whatsapp
featured-img featured-img
ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ।
Advertisement

ਸ਼ਹਿਰ ਦੀਆਂ ਸੜਕਾਂ ਦਾ 12.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕੀਰਨ ਕੀਤਾ ਜਾ ਰਿਹਾ ਹੈ ਤੇ ਵਿਕਾਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੂਗਰ ਮਿੱਲ ਪੁਲ ਹੇਠਾਂ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਮੌਕੇ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਸੜਕਾਂ ਵਧੀਆ ਪੱਧਰ ਦੇ ਸਾਮਾਨ ਨਾਲ ਬਣਾਈਆਂ ਜਾਣਗੀਆਂ ਜਿਨ੍ਹਾਂ ਦੀ ਚੌੜਾਈ 33 ਫੁੱਟ ਹੋਵੇਗੀ ਤੇ 3.5 ਇੰਚ ਮੋਟੀ ਲੁੱਕ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਫਗਵਾੜਾ ਦੇ ਸ਼ਹਿਰੀ ਤੇ ਪੇਂਡੂ ਦੋਵੇਂ ਖੇਤਰਾਂ ’ਚ ਇਕੋ ਜਿਹੀ ਗੁਣਵਤਾ ਨਾਲ ਸੜਕਾਂ ਦਾ ਵਿਕਾਸ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਤੇ ਉਨ੍ਹਾਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਕਾਰਜ ਵੀ ਜਲਦ ਪੂਰਾ ਹੋਵੇਗਾ ਤੇ ਸ਼ਹਿਰ ਦੀਆਂ ਬਾਕੀ ਰਹਿੰਦੀਆਂ ਸੜਕਾਂ ਵੀ ਜਲਦ ਬਣਾਈਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਜੋ ਵੀ ਵਿਕਾਸ ਕਾਰਜ ਬਕਾਇਆ ਰਹਿੰਦੇ ਹਨ ਉਨ੍ਹਾਂ ਨੂੰ ਤੁਰੰਤ ਪੂਰਾ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ‘ਆਪ’ ਹਲਕਾ ਇੰਚਾਰਜ ਹਰਜੀ ਮਾਨ, ਸੰਤੋਸ਼ ਕੁਮਾਰ ਗੋਗੀ, ਕੌਂਸਲਰ ਜਗਦੇਵ ਸਿੰਘ, ਜਸਪਾਲ ਸਿੰਘ ਸਣੇ ਕਈ ਪ੍ਰਮੁੱਖ ਆਗੂ ਸ਼ਾਮਲ ਸਨ।

Advertisement

Advertisement
Advertisement
×