ਪੱਤਰ ਪ੍ਰੇਰਕ
ਫਗਵਾੜਾ, 9 ਸਤੰਬਰ
ਇੱਥੇ ਮੇਹਟਾਂ ਨੇੜਿਉਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਚਹੇੜੂ ਚੌਕੀ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਕੋਨਿਕਾ-ਮੇਹਟਾਂ ਦਰਮਿਆਨ ਇੱਕ ਵਿਅਕਤੀ ਦੀ ਲਾਸ਼ ਪਈ ਹੈ ਜਿਸ ’ਤੇ ਪੁਲੀਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲਿਆ ਅਤੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਪਹੁੰਚਾਇਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਸ਼ਨਾਖਤ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤੀ ਗਈ ਹੈ ਅਤੇ 72 ਘੰਟੇ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।