ਪੰਜਾਬੀ ਨੌਜਵਾਨ ਦੀ ਮਿ੍ਰਤਕ ਦੇਹ ਅੰਮ੍ਰਿਤਸਰ ਪੁੱਜੀ

ਪੰਜਾਬੀ ਨੌਜਵਾਨ ਦੀ ਮਿ੍ਰਤਕ ਦੇਹ ਅੰਮ੍ਰਿਤਸਰ ਪੁੱਜੀ

ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਕੌਲੋਵਾਲ (ਬਰਾੜ) ਨਾਲ ਸਬੰਧਤ 25 ਸਾਲਾ ਜਗਦੀਸ਼ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰਸਟ ਦੀ ਮਦਦ ਨਾਲ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੀ ਹੈ, ਜਿਥੇ ਇਸਨੂੰ ਪਰਿਵਾਰਕ ਮੈਂਬਰਾਂ  ਨੂੰ ਸੌਂਪ ਦਿੱਤਾ ਗਿਆ। ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਜਗਦੀਸ਼ ਸਿੰਘ ਕਰੀਬ ਦੋ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੇੇ ਮੰਤਵ ਨਾਲ ਦੁਬਈ ਵਿਚ ਮਿਹਨਤ ਮਜ਼ਦੂਰੀ ਕਰਨ ਗਿਆ ਸੀ। ਇਸ ਦੌਰਾਨ 17 ਨਵੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੇ ਟਰਸਟ ਨਾਲ ਸੰਪਰਕ ਕਰਕੇ ਮ੍ਰਿਤਕ ਦੇ ਅੰਮ੍ਰਿਤਸਰ ਭੇਜਣ ਦੀ ਅਪੀਲ ਕੀਤੀ ਸੀ, ਜਿਸ ਦੇ ਆਧਾਰ ’ਤੇ ਟਰਸਟ ਵਲੋਂ ਦੁਬਈ ਵਿਚ ਕਾਗਜ਼ੀ ਕਾਰਵਾਈ ਮੁਕੰਮਲ ਕਰਕੇ ਅੱਜ ਮ੍ਰਿਤਕ ਦੇਹ ਹਵਾਈ ਜਹਾਜ ਰਾਹੀਂ ਅੰਮ੍ਰਿਤਸਰ ਭੇਜੀ ਹੈ। ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਨਵਜੀਤ ਸਿੰਘ ਘਈ ਨੇ ਇਥੇ ਮ੍ਰਿਤਕ ਦੇਹ ਪੀੜਤ ਪਰਿਵਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ  212 ਵਿਅਕਤੀਆਂ ਦੀਆਂ ਮ੍ਰਿਤਕ ਦੇਹਾਂ ਦੁਬਈ ਤੋਂ ਲਿਆ ਕੇ ਉਨ੍ਹਾਂ ਦੇ ਵਾਰਸਾਂ ਨੂੰ ਸੌਂਪੀਆਂ ਜਾ ਚੁੱਕੀਆਂ ਹਨ -ਟ੍ਰਿਬਿਊਨ ਨਿਊਜ਼ ਸਰਵਿਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All