ਨਿਊਜ਼ ਏਜੰਸੀ ਦੇ ਸੰਚਾਲਕ ਦੀ ਲਾਸ਼ ਮਿਲੀ

ਨਿਊਜ਼ ਏਜੰਸੀ ਦੇ ਸੰਚਾਲਕ ਦੀ ਲਾਸ਼ ਮਿਲੀ

ਗੜ੍ਹਸ਼ੰਕਰ (ਜੇਬੀ ਸੇਖੋਂ): ਕਸਬਾ ਮਾਹਿਲਪੁਰ ਦੇ ਰਾਜਨ ਨਿਊਜ਼ ਏਜੰਸੀ ਦੇ ਸੰਚਾਲਕ ਰਾਜਨ ਕੁਮਾਰ ਦੀ ਮ੍ਰਿਤਕ ਦੇਹ ਅੱਜ ਬਾਅਦ ਦੁਪਹਿਰ ਕੋਟ ਫਤੂਹੀ ਨੇੜਿਓ ਲੰਘਦੀ ਬਿਸਤ ਦੁਆਬ ਨਹਿਰ ਵਿੱਚੋਂ ਮਿਲੀ ਹੈ। ਉਹ ਬੀਤੇ ਦਿਨ ਤੋਂ ਲਾਪਤਾ ਸੀ। ਸੂਤਰਾਂ ਅਨੁਸਾਰ ਰਾਜਨ ਆਪਣੇ ਕਾਰੋਬਾਰ ਵਿੱਚ ਪੈ ਰਹੇ ਘਾਟੇ ਤੋਂ ਪ੍ਰੇਸ਼ਾਨ ਸੀ ਜਿਸ ਕਾਰਨ ਉਸ ਨੇ ਬਿਸਤ ਦੁਆਬ ਨਹਿਰ ਵਿੱਚ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ। ਉਸ ਦਾ ਸਕੂਟਰ ਅਤੇ ਮੋਬਾੲਂਲ ਫੋਨ ਨੇੜਲੇ ਪਿੰਡ ਮੰਨਣਹਾਣਾ ਕੋਲੋਂ ਲੰਘਦੀ ਨਹਿਰ ਦੇ ਕੰਢੇ ਤੋਂ ਮਿਲਿਆ ਸੀ। ਅੱਜ ਪਿੰਡ ਈਸਪੁਰ ਨੇੜੇ ਰਾਜਨ ਕੁਮਾਰ ਦੀ ਮ੍ਰਿਤਕ ਦੇਹ ਮਿਲ ਗਈ। ਉਸ ਦੇ ਭਤੀਜੇ ਰਵਿੰਦਰ ਕੁਮਾਰ ਨੇ ਦੱਸਿਆ ਕਿ ਕਾਰੋਬਾਰ ਵਿੱਚ ਘਾਟੇ ਕਾਰਨ ਰਾਜਨ ਪ੍ਰੇਸ਼ਾਨ ਸੀ। ਉਸ ਦਾ ਲੜਕਾ ਛੇ ਸਾਲ ਪਹਿਲਾਂ ਸੜਕ ਹਾਦਸੇ ਵਿੱਚ ਚੱਲ ਵਸਿਆ ਸੀ। ਐੱਸਐੱਚਓ ਸਤਵਿੰਦਰ ਸਿੰਘ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All