ਪੱਤਰ ਪ੍ਰੇਰਕ
ਸ਼ਾਹਕੋਟ, 25 ਅਪਰੈਲ
ਪਿੰਡ ਥੰਮੂਵਾਲ ਦੇ ਖੇਤਾਂ ਵਿਚੋਂ ਭੇਤਭਰੀ ਹਾਲਤ ’ਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਣ ’ਤੇ ਪੁਲੀਸ ਜਿਉਂ ਹੀ ਨੌਜਵਾਨ ਨੂੰ ਸਿਵਲ ਹਸਪਤਾਲ ਸ਼ਾਹਕੋਟ ਲੈ ਕੇ ਆਈ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰਣਯੋਧ ਸਿੰਘ ਉਰਫ ਯੋਧਾ ਪੁੱਤਰ ਸੰਤੋਖ ਸਿੰਘ ਵਾਸੀ ਕੋਹਾੜ ਕਲਾਂ ਵਜੋਂ ਹੋਈ ਹੈ। ਐਸਐਚਓ ਸ਼ਾਹਕੋਟ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਵੱਲੋਂ ਨੌਜਵਾਨ ਦਾ ਨਾ ਤਾਂ ਪੋਸਟਮਾਰਟਮ ਕਰਵਾਉਣ ਅਤੇ ਨਾ ਹੀ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਕਰਵਾਉਣ ਲਈ ਲਿਖਤੀ ਤੌਰ ’ਤੇ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ। ਉਪਰੰਤ ਵਾਰਸਾਂ ਨੇ ਨੌਜਵਾਨ ਦਾ ਅੰਤਿਮ ਸਸਕਾਰ ਕਰ ਦਿੱਤਾ।