ਪੱਤਰ ਪ੍ਰੇਰਕ
ਆਦਮਪੁਰ ਦੋਆਬਾ(ਜਲੰਧਰ), 26 ਜੁਲਾਈ
ਜਲੰਧਰ ਦੇ ਨਗਰ ਨਿਗਮ ਵਿੱਚ ਲਿਫਟਮੈਨ ਵਜੋਂ ਕੰਮ ਕਰਦੇ ਵਿਅਕਤੀ ਦੀ ਲਾਸ਼ ਬੇਸਮੈਂਟ ਵਿੱਚੋਂ ਮਿਲੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਨਗਰ ਨਿਗਮ ਵਿੱਚ ਕੰਮ ਕਰਦੇ ਪਵਨ ਕੁਮਾਰ ਦੀ ਲਾਸ਼ ਬੇਸਮੈਂਟ ਵਿੱਚ ਪੱਖੇ ਨਾਲ ਲਕਟਦੀ ਮਿਲੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਖੁਦਕੁਸ਼ੀ ਕਰਨ ਦਾ ਮਾਮਲਾ ਲੱਗ ਰਿਹਾ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਦੇਖੀ ਜਾ ਰਹੀ ਹੈ।