ਮੁੰਡੀਆਂ ਨੇ ਮੁੱਖ ਮੰਤਰੀ ਨੂੰ ਰਾਹਤ ਕਾਰਜਾਂ ਬਾਰੇ ਜਾਣੂ ਕਰਵਾਇਆ
ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਨੂੰ ਵੀਡੀਓ ਕਾਨਫਰੰਸ ਰਾਹੀਂ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਹੈ। ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਮਾਰੇ ਖੇਤਰਾਂ ’ਚ ਰਾਹਤ ਕਾਰਜਾਂ ਦੀ ਨਿਗਰਾਨੀ...
Advertisement
ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਨੂੰ ਵੀਡੀਓ ਕਾਨਫਰੰਸ ਰਾਹੀਂ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਹੈ। ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਮਾਰੇ ਖੇਤਰਾਂ ’ਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਮਾਲ ਮੰਤਰੀ ਮੁੰਡੀਆਂ ਨੂੰ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਲਗਾਤਾਰ ਤੀਜੇ ਦੌਰੇ ਦੌਰਾਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ ਗੌਰਵ ਤੂਰਾ ਤੇ ਹੋਰਨਾਂ ਅਧਿਕਾਰੀਆਂ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਵੀਡੀਓ ਕਾਨਫਰੰਸ ’ਚ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਦੇ ਪ੍ਰਭਾਵਿਤ ਖੇਤਰਾਂ ਸੁਲਤਾਨਪੁਰ ਲੋਧੀ ਤੇ ਢਿੱਲਵਾਂ ’ਚ ਰਾਹਤ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।
Advertisement
Advertisement