ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਅਕਤੂਬਰ
ਸਥਾਨਕ ਸ਼ਹਿਰ ਦੇ ਪ੍ਰਤਾਪ ਨਗਰ ਮੁਹੱਲੇ ’ਚ ਬੀਤੀ ਰਾਤ ਕਿਸੇ ਅਣਪਛਾਤੇ ਨੇ ਫਾਇਨਾਂਸ ਕੰਪਨੀ ਦੇ ਮਾਲਕ ਦੀ ਕਾਰ ਨੂੰ ਅੱਗ ਲਗਾ ਦਿੱਤੀ। ਰਾਤ ਲਗਭਗ ਇੱਕ ਵਜੇ ਪੁਲੀਸ ਦੀ ਗਸ਼ਤੀ ਪਾਰਟੀ ਨੇ ਅੱਗ ਦੀਆਂ ਲਪਟਾਂ ਵੇਖੀਆਂ। ਉਨ੍ਹਾਂ ਜਦੋਂ ਨੇੜੇ ਜਾ ਕੇ ਦੇਖਿਆ ਤਾਂ ਇਕ ਨੂੰ ਅੱਗ ਲੱਗੀ ਹੋਈ ਸੀ। ਜਿਸ ਪਰਿਵਾਰ ਦੀ ਕਾਰ ਸੜ ਰਹੀ ਸੀ, ਉਸ ਨੂੰ ਵੀ ਪੁਲੀਸ ਨੇ ਹੀ ਸੂਚਨਾ ਦਿੱਤੀ। ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਗੱਡੀ ਸੁਆਹ ਹੋ ਗਈ। ਫਾਇਰ ਬ੍ਰਿਗੇਡ ਨੇ ਸੂਚਨਾ ਮਿਲਣ ’ਤੇ ਆ ਕੇ ਅੱਗ ’ਤੇ ਕਾਬੂ ਪਾਇਆ। ਦੋਸ਼ੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਥਾਣਾ ਮਾਡਲ ਟਾਊਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਆਸਪਾਸ ਦੇ ਘਰਾਂ ਦੇ ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ।