ਮੁੱਖ ਮੰਤਰੀ ਚੰਨੀ ਤੇ ਕੇਪੀ ਦੇ ਨਾਂ ਵਾਲਾ ਨੀਂਹ ਪੱਥਰ ਤੋੜਿਆ

ਮੁੱਖ ਮੰਤਰੀ ਚੰਨੀ ਤੇ ਕੇਪੀ ਦੇ ਨਾਂ ਵਾਲਾ ਨੀਂਹ ਪੱਥਰ ਤੋੜਿਆ

ਮੁੱਖ ਮੰਤਰੀ ਚੰਨੀ ਅਤੇ ਚੇਅਰਮੈਨ ਕੇਪੀ ਦੇ ਨਾਂ ਵਾਲਾ ਟੁੱਟਿਆ ਨੀਂਹ ਪੱਥਰ।

ਬਲਵਿੰਦਰ ਸਿੰਘ ਭੰਗੂ
ਭੋਗਪੁਰ, 1 ਦਸੰਬਰ

ਸ਼ਹਿਰ ਵਿੱਚ ਸੀਵਰੇਜ ਪਾਉਣ ਦੀ ਸ਼ੁਰੂਆਤ ਕਰਨ ਸਮੇਂ ਨਗਰ ਕੌਂਸਲ ਭੋਗਪੁਰ ਵੱਲੋਂ ਪਿੰਡ ਲੜੋਈ ਦੀ ਹੱਦ ’ਤੇ ਲਾਇਆ ਗਿਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਦੇ ਨਾਂ ਵਾਲਾ ਪੱਥਰ ਰਾਤ ਕਿਸੇ ਨੇ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਭੋਗਪੁਰ ਸ਼ਹਿਰ ਵਿੱਚ ਸੀਵਰੇਜ ਪਾਉਣ ਲਈ 16 ਕਰੋੜ ਰੁਪਏ ਸਰਕਾਰ ਨੇ ਦਿੱਤੇ ਪਰ ਨਗਰ ਕੌਂਸਲ ਨੇ ਸੀਵਰੇਜ ਦੇ ਟਰੀਟਮੈਂਟ ਪਲਾਂਟ ਲਈ 69 ਲੱਖ ਰੁਪਏ ਦੀ ਸ਼ਹਿਰ ਤੋਂ 2 ਕਿਲੋਮੀਟਰ ਦੂਰ ਪਿੰਡ ਲੜੋਈ ਵਿੱਚ 12 ਕਨਾਲ ਉਹ ਜ਼ਮੀਨ ਖਰੀਦੀ ਜਿਸ ’ਤੇ ਦੋ ਪਾਰਟੀਆਂ ਦੇ ਦੋ ਵੱਖ-ਵੱਖ ਅਦਾਲਤਾਂ ਵਿੱਚ ਕੇਸ ਚੱਲ ਰਹੇ ਸਨ। ਇਸ ਜ਼ਮੀਨ ਦੇ ਨੇੜੇ ਤਿੰਨ ਧਾਰਮਿਕ ਅਸਥਾਨ ਹੋਣ ਕਰਕੇ ਪਿੰਡ ਲੜੋਈ ਦੀ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੇ ਇਸ ਜ਼ਮੀਨ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਭੋਗਪੁਰ ਦੀ ਹੱਦ ’ਤੇ ਧਰਨਾ ਦਿੱਤਾ। ਲੰਘੀ 29 ਨਵੰਬਰ ਨੂੰ ਮਹਿੰਦਰ ਸਿੰਘ ਕੇਪੀ ਵੱਲੋਂ ਪਿੰਡ ਲੜੋਈ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦੇਣ ਮਗਰੋਂ ਪਿੰਡ ਵਾਸੀਆਂ ਨੇ ਧਰਨਾ ਚੁੱਕ ਲਿਆ ਅਤੇ ਕੇਪੀ ਨੇ ਸੀਵਰੇਜ ਪਾਉਣ ਲਈ ਪੱਥਰ ਦੀ ਘੁੰਡ ਚੁਕਾਈ ਕਰ ਲਈ। ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਪੱਥਰ ਤੋੜਨ ਦੀ ਕਾਰਵਾਈ ਦੀ ਨਿੰਦਾ ਕੀਤੀ।

ਕੇਸ ਦਰਜ ਕਰ ਲਿਆ: ਐੱਸਐੱਚਓ

ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਪੱਥਰ ਤੋੜਨ ਦੀ ਘਟਨਾ ਲਈ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All