ਨਗਰ ਕੌਂਸਲ ’ਤੇ ਰੇਹੜੀਆਂ ਵਾਲਿਆਂ ਨੂੰ ਤੰਗ ਕਰਨ ਦਾ ਦੋਸ਼ : The Tribune India

ਨਗਰ ਕੌਂਸਲ ’ਤੇ ਰੇਹੜੀਆਂ ਵਾਲਿਆਂ ਨੂੰ ਤੰਗ ਕਰਨ ਦਾ ਦੋਸ਼

ਨਗਰ ਕੌਂਸਲ ’ਤੇ ਰੇਹੜੀਆਂ ਵਾਲਿਆਂ ਨੂੰ ਤੰਗ ਕਰਨ ਦਾ ਦੋਸ਼

ਨਕੋਦਰ ’ਚ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੇਹੜੀ ਮਜ਼ਦੂਰ। -ਫੋਟੋ: ਖੋਸਲਾ

ਪੱਤਰ ਪ੍ਰੇਰਕ

ਸ਼ਾਹਕੋਟ, 6 ਅਗਸਤ

ਰੇਹੜੀਆਂ ਲਗਾਉਣ ਵਾਲੇ ਮਜ਼ਦੂਰਾਂ ਨੇ ਗਗਨ-ਸੁਰਜੀਤ ਪਾਰਕ ਨਕੋਦਰ ਵਿਚ ਮੀਟਿੰਗ ਕਰਕੇ ਨਗਰ ਕੌਂਸਲ ਨਕੋਦਰ ਉਪਰ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਕਥਿਤ ਦੋਸ਼ ਲਗਾਉਂਦਿਆਂ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਜਸਕਰਨ ਆਜ਼ਾਦ ਅਤੇ ਖਾਲਿਦ ਖਾਨ ਨੇ ਦੱਸਿਆ ਕਿ ਨਗਰ ਕੌਂਸਲ ਨਕੋਦਰ ਦੇ ਅਧਿਕਾਰੀ ਰੇਹੜੀਆਂ ਲਗਾ ਕੇ ਮਿਹਨਤ ਕਰਨ ਵਾਲੇ ਮਜ਼ਦੂਰਾਂ ਨੂੰ ਕਸਬੇ ਅੰਦਰ ਰੇਹੜੀਆਂ ਲਗਾਉਣ ਤੋਂ ਰੋਕਣ ਦੇ ਨਾਲ-ਨਾਲ ਉਨ੍ਹਾਂ ਨੂੰ ਡਰਾ ਤੇ ਧਮਕਾ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਦੌਰ ਅੰਦਰ ਨਗਰ ਕੌਸਲ ਰੁਜ਼ਗਾਰ ਦੇਣ ਦੀ ਬਾਜਾਏ ਰੋਜ਼ੀ ਕਮਾਉਣ ਵਾਲਿਆਂ ਨੂੰ ਵੀ ਬੇਰੁਜ਼ਗਾਰੀ ਦੇ ਆਲਮ ਵਿਚ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਰੇਹੜੀਆਂ ਵਾਲਿਆਂ ਦਾ ਰੁਜ਼ਗਾਰ ਖੋਏਗੀ ਤਾਂ ਅਨੇਕਾਂ ਪਰਿਵਾਰ ਭੁੱਖਮਰੀ ਦਾ ਸ਼ਿਕਾਰ ਹੋ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਰੇਹੜੀ ਵਰਕਰਜ਼ ਯੂਨੀਅਨ ਨੂੰ ਹੋਰ ਮਜ਼ਬੂਤ ਕਰਕੇ ਜਲਦ ਨਗਰ ਕੌਂਸਲ ਦੀ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਸ਼ੁਰੂ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ-ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱ...

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਤਿੰਨ ਮਹੀਨੇ ਲਈ ਵਧਾਈ...

ਸ਼ਹਿਰ

View All