ਬਲਾਚੌਰ: ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਨਵਾਂ ਸ਼ਹਿਰ ਵਲੋਂ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ 12ਵੇਂ ਸਮਾਗਮ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਆਕਲਿਆਣਾ ਵਿੱਚ ਭਲਕੇ 25 ਸਤੰਬਰ ਨੂੰ ਆਰੰਭ ਹੋਣਗੇ। ਇਸ ਗੁਰਮਤਿ ਸਮਾਗਮ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਬੀਬੀਆਂ ਵਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ। -ਨਿੱਜੀ ਪੱਤਰ ਪ੍ਰੇਰਕ