ਪੱਤਰ ਪ੍ਰੇਰਕ
ਫਿਲੌਰ, 14 ਸਤੰਬਰ
ਖੇਤ ਮਜ਼ਦੂਰ ਆਗੂ ਕਾਮਰੇਡ ਰੌਣਕੀ ਰਾਮ ਫਿਲੌਰ ਦੀ 12ਵੀਂ ਬਰਸੀ ਸੀਪੀਆਈ (ਐੱਮ) ਦਫ਼ਤਰ ਵਿੱਚ ਮਨਾਈ ਗਈ। ਇਸ ਮੌਕੇ ਸੂਬਾ ਸਕੱਤਰੇਤ ਮੈਂਬਰ ਲਹਿੰਬਰ ਸਿੰਘ ਤੱਗੜ ਨੇ ਪਾਰਟੀ ਦਾ ਝੰਡਾ ਲਹਿਰਾਇਆ। ਸ਼ਰਧਾਂਜਲੀ ਸਮਾਗਮ ਦੀ ਪ੍ਰਧਾਨਗੀ ਸਰਦਾਰ ਮੁਹੰਮਦ, ਸੁਖਦੇਵ ਸਿੰਘ ਬਾਸੀ ਅਤੇ ਕਮਲਜੀਤ ਸਿੰਘ ਫਿਲੌਰ ਨੇ ਕੀਤੀ। ਇਸ ਮੌਕੇ ਲਹਿੰਬਰ ਸਿੰਘ ਤੱਗੜ ਨੇ ਕਿਹਾ ਕਿ ਕਾਮਰੇਡ ਰੌਣਕੀ ਰਾਮ ਪਾਰਟੀ ਦਾ ਵਫ਼ਾਦਾਰ ਸਿਪਾਹੀ ਸੀ ਅਤੇ ਗਰੀਬ ਮਜ਼ਦੂਰਾਂ, ਖੇਤ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਜਥੇਬੰਦ ਕਰਦਾ ਸੀ। ਉਨ੍ਹਾਂ ਕਿਹਾ ਕਿ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਦਿੱਤੇ ‘ਭਾਰਤ ਬੰਦ’ ਦੇ ਸੱਦੇ ’ਤੇ ਪਾਰਟੀ ਅਤੇ ਜਨਤਕ ਜਥੇਬੰਦੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਪਾਰਟੀ ਨੇ 41 ਸੀਟਾਂ ਦੀ ਨਿਸ਼ਾਨਦੇਹੀ ਕੀਤੀ ਹੈ।