ਵਿਆਹੁਤਾ ਲੜਕੀ ਦੀ ਭੇਤਭਰੀ ਹਾਲਤ ’ਚ ਮੌਤ : The Tribune India

ਵਿਆਹੁਤਾ ਲੜਕੀ ਦੀ ਭੇਤਭਰੀ ਹਾਲਤ ’ਚ ਮੌਤ

ਵਿਆਹੁਤਾ ਲੜਕੀ ਦੀ ਭੇਤਭਰੀ ਹਾਲਤ ’ਚ ਮੌਤ

ਵਿਰਲਾਪ ਕਰਦੇ ਹੋਏ ਪਰਿਵਾਰਕ ਜੀਅ (ਇਨਸੈੱਟ) ਮ੍ਰਿਤਕ ਪਵਨਦੀਪ ਕੌਰ ਦੀ ਫਾਈਲ ਫੋਟੋ।

ਹਤਿੰਦਰ ਮਹਿਤਾ

ਆਦਮਪੁਰ ਦੋਆਬਾ, 9 ਅਗਸਤ

ਥਾਣਾ ਆਦਮਪੁਰ ਅਧੀਨ ਆਉਂਦੇ ਪਿੰਡ ਸਾਰੋਬਾਦ ਦੀ 28 ਸਾਲਾਂ ਵਿਆਹੁਤਾ ਲੜਕੀ ਦੀ ਜੰਮੂ-ਕਸ਼ਮੀਰ ਇਲਾਕੇ ਦੇ ਸ੍ਰੀਨਗਰ ਵਿੱਚ ਭੇਤਭਰੀ ਹਾਲਤ ’ਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਲੜਕੀ ਪਵਨਦੀਪ ਕੌਰ ਦੇ ਪਿਤਾ ਜਸਵਿੰਦਰ ਸਿੰਘ ਵਾਸੀ ਸਾਰੋਬਾਦ ਨੇ ਦੱਸਿਆ ਕਿ ਕਰੀਬ 4 ਸਾਲ ਪਹਿਲਾਂ ਉਨ੍ਹਾਂ ਆਪਣੀ ਧੀ ਪਵਨਦੀਪ ਕੌਰ ਦਾ ਵਿਆਹ ਗੁਰਵਿੰਦਰ ਸਿੰਘ ਉਰਫ਼ ਸੰਨੀ ਵਾਸੀ ਪਿੰਡ ਕੋਟਲੀ ਅਰਾਈਆਂ ਹਲਕਾ ਸ਼ਾਮ ਚੁਰਾਸੀ ਜ਼ਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਦਿੱਲੀ ਨਾਲ ਵਿਆਹ ਕੀਤਾ ਸੀ ਪਰ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਲੜਕੀ ਨੂੰ ਦਾਜ ਲਈ ਕਥਿਤ ਤੰਗ ਕਰਨਾ ਸ਼ੁਰੂ ਕਰ ਦਿੱਤਾ। ਗੁਰਵਿੰਦਰ ਨਸ਼ੇ ਦਾ ਆਦੀ ਹੋਣ ਕਰਕੇ ਲੜਕੀ ਦੀ ਕੁੱਟਮਾਰ ਵੀ ਕਰਦਾ ਰਿਹਾ। ਇਸ ਸਬੰਧੀ ਕਈ ਵਾਰ ਪੰਚਾਇਤਾਂ ਵੀ ਹੋਈਆਂ ਪਰ ਲੜਕਾ ਦੇ ਪਰਿਵਾਰ ਵੱਲੋਂ ਆਪਣੀ ਗਲਤੀ ਮੰਨ ਕੇ ਲੜਕੀ ਨੂੰ ਵਾਪਸ ਲਿਜਾਂਦੇ ਰਹੇ। ਇਸ ਤੋਂ ਬਾਅਦ ਗੁਰਵਿੰਦਰ ਸਿੰਘ ਸ੍ਰੀਨਗਰ ਦੀ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਨ ਲੱਗ ਪਿਆ ਅਤੇ ਪਵਨਦੀਪ ਕੌਰ ਤੇ ਉਸ ਦੀ ਢਾਈ ਸਾਲ ਦੀ ਬੱਚੀ ਨੂੰ ਵੀ ਆਪਣੇ ਨਾਲ ਸ੍ਰੀਨਗਰ ਲੈ ਗਿਆ ਪਰ ਦਾਰੂ ਦੇ ਨਸ਼ੇ ਵਿੱਚ ਉਸ ਦਾ ਉਸ ਦੀ ਧੀ ਪਵਨ ਨਾਲ ਗੈਰ ਮਨੁੱਖੀ ਤਸ਼ੱਦਦ ਜਾਰੀ ਰਿਹਾ। ਪਿਤਾ ਨੇ ਦੱਸਿਆ ਕਿ 6 ਅਗਸਤ ਨੂੰ ਰਾਤ ਦਸ ਵਜੇ ਉਸ ਦੀ ਲੜਕੀ ਨਾਲ ਫੋਨ ਉੱਤੇ ਗੱਲ ਹੋਈ ਸੀ ਉਸ ਤੋਂ ਬਾਅਦ ਸਵੇਰੇ ਜਵਾਈ ਗੁਰਵਿੰਦਰ ਸਿੰਘ ਦਾ ਫ਼ੋਨ ਆ ਕੇ ਪਵਨਦੀਪ ਕੌਰ ਨੇ ਖ਼ੁਦਕੁਸ਼ੀ ਕਰ ਲਈ ਹੈ। ਇਸ ਮਗਰੋਂ ਪਰਿਵਾਰ ਵਾਲੇ ਸ੍ਰੀਨਗਰ ਪਹੁੰਚੇ। ਉਹ ਪੁਲੀਸ ਅਧਿਕਾਰੀਆਂ ਅੱਗੇ ਪੇਸ਼ ਹੋਏ ਤੇ ਗੁਰਵਿੰਦਰ ਸਿੰਘ ਖ਼ਿਲਾਫ਼ ਬਿਆਨ ਦਰਜ ਕਰਵਾ ਦਿੱਤ। ਇਸ ਮਗਰੋਂ ਪੁਲੀਸ ਨੇ ਲਾਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤੀ ਅਤੇ ਜਾਂਚ ਦਾ ਭਰੋਸਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All