ਪੱਤਰ ਪ੍ਰੇਰਕ
ਫਗਵਾੜਾ, 29 ਅਪਰੈਲ
ਲੁਧਿਆਣਾ-ਫਗਵਾੜਾ ਜੀਟੀ ਰੋਡ ’ਤੇ ਜੇ.ਸੀ.ਟੀ. ਮਿੱਲ ਲਾਗੇ ਸਰੀਏ ਦਾ ਭਰਿਆ ਟਰੱਕ ਪਲਟਣ ਕਾਰਨ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਿਕ ਇਹ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਸੀ। ਟਰੱਕ ਪਲਟਣ ਮਗਰੋਂ ਮਾਰਗ ’ਤੇ ਕਈ ਘੰਟੇ ਤੱਕ ਜਾਮ ਲੱਗ ਗਿਆ ਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਟ੍ਰੈਫ਼ਿਕ ਇੰਚਾਰਜ ਅਮਨ ਕੁਮਾਰ ਨੇ ਕਰੇਨ ਮੰਗਵਾ ਕੇ ਸਰੀਏ ਨੂੰ ਪਾਸੇ ਕਰਵਾ ਕੇ ਆਵਾਜਾਈ ਨੂੰ ਬਹਾਲ ਕਰਵਾਇਆ।