ਪੱਤਰ ਪ੍ਰੇਰਕ
ਫਗਵਾੜਾ, 13 ਸਤੰਬਰ
ਵਣ ਵਿਭਾਗ ਦੇ ਕਰਮਚਾਰੀਆਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਉਹ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਤੇ ਕਾਫ਼ੀ ਪ੍ਰੇਸ਼ਾਨ ਹਨ। ਇਸ ਨੂੰ ਲੈ ਕੇ ਅੱਜ ਉਨ੍ਹਾਂ ਵਣ ਵਿਭਾਗ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਤੇ ਤੁਰੰਤ ਅਦਾਇਗੀ ਦੀ ਮੰਗ ਕੀਤੀ। ਇਸ ਮੌਕੇ ਬਤਨ ਸਿੰਘ, ਆਸ਼ਾ ਰਾਣੀ, ਮਨਜੀਤ ਕੌਰ, ਛਿੰਦਰਪਾਲ, ਸਰਬਜੀਤ ਕੌਰ ਆਦਿ ਨੇ ਕਿਹਾ ਕਿ ਵਣ ਵਿਭਾਗ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਪੰਜ ਮਹੀਨਿਆਂ ਤੋਂ ਨਹੀਂ ਮਿਲੀਆਂ, ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਹਨ ਤੇ ਉਨ੍ਹਾਂ ਨੂੰ ਘਰ ਖਰਚਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ।