ਹਾਦਸਾ ਪੀੜਤ ਦੇ ਪਰਿਵਾਰ ਵੱਲੋਂ ਫੈਕਟਰੀ ਅੱਗੇ ਧਰਨਾ

ਹਾਦਸਾ ਪੀੜਤ ਦੇ ਪਰਿਵਾਰ ਵੱਲੋਂ ਫੈਕਟਰੀ ਅੱਗੇ ਧਰਨਾ

ਫੈਕਟਰੀ ਅੱਗੇ ਲਾਸ਼ ਰੱਖ ਕੇ ਪ੍ਰਦਰਸ਼ਨ ਕਰਦੇ ਹੋਏ ਪਰਿਵਾਰਕ ਮੈਂਬਰ ਤੇ ਹੋਰ।

ਸਰਬਜੀਤ ਗਿੱਲ

ਫਿਲੌਰ, 1 ਮਾਰਚ

ਸਥਾਨਕ ਵਰੁਨ ਬੀਵੈਰਜ਼ਿਜ਼ ਫੈਕਟਰੀ ਦੇ ਟਰੱਕ ਡਰਾਈਵਰ ਜਿਸ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਸੀ, ਉਸ ਦੀ ਲਾਸ਼ ਫੈਕਟਰੀ ਵਿਚ ਰੱਖ ਕੇ ਪਰਿਵਾਰ ਨੇ ਮੁਆਵਜ਼ੇ ਦੀ ਮੰਗ ਕੀਤੀ। ਇਹ ਵਿਅਕਤੀ ਫੈਕਟਰੀ ਲਈ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਤੇ ਉਨ੍ਹਾਂ ਦੇ ਹਮਾਇਤੀਆਂ ਨੇ ਇਸ ਮੌਕੇ ਨਾਅਰੇਬਾਜ਼ੀ ਵੀ ਕੀਤੀ।

ਜ਼ਿਕਰਯੋਗ ਹੈ ਕਿ ਪਿੰਡ ਖਹਿਰਾ ਵਾਸੀ ਮਹਿੰਦਰ ਸਿੰਘ ਦੀ ਸ਼ਨਿੱਚਵਾਰ ਰਾਤ ਨੂੰ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਮ੍ਰਿਤਕ ਦੇ ਪੁੱਤਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਇਸ ਫੈਕਟਰੀ ’ਚ ਕੰਮ ਕਰਦਾ ਸੀ। ਸ਼ਨਿੱਚਵਾਰ ਦੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਉਸ ਦੇ ਪਿਤਾ ਦਾ ਲੁਧਿਆਣਾ ਵਿਚ ਐਕਸੀਡੈਂਟ ਹੋ ਗਿਆ। ਉਹ ਤੁਰੰਤ ਘਟਨਾ ਸਥਾਨ ’ਤੇ ਪੁੱਜੇ ਪਰ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ। ਪਰਵਿੰਦਰ ਨੇ ਦੱਸਿਆ ਕਿ ਉਸ ਦਾ ਪਿਤਾ ਮਹਿੰਦਰ ਸਿੰਘ ਕੰਮ ਦੌਰਾਨ ਹਾਦਸਾਗ੍ਰਸਤ ਹੋਇਆ ਸੀ।

ਉਸ ਨੇ ਅੱਗੇ ਦੱਸਿਆ ਕਿ ਐਤਵਾਰ ਨੂੰ ਉਨ੍ਹਾਂ ਦਾ ਪਰਿਵਾਰ ਕੇਸ ਦਰਜ ਕਰਵਾਉਣ ਵਿਚ ਲੱਗੇ ਰਹੇ ਪਰ ਫੈਕਟਰੀ ਦੇ ਪ੍ਰਬੰਧਕਾਂ ਨੇ ਪਰਿਵਾਰ ਦੀ ਕੋਈ ਸਾਰ ਨਹੀਂ ਲਈ। ਅੱਜ ਲੁਧਿਆਣਾ ਤੋਂ ਕਾਗਜ਼ੀ ਕਾਰਵਾਈ ਪੂਰੀ ਕਰਨ ਉਪਰੰਤ ਉਨ੍ਹਾਂ ਫੈਕਟਰੀ ਵਿਚ ਲਾਸ਼ ਰੱਖ ਕੇ ਮੁਆਵਜ਼ੇ ਦੀ ਮੰਗ ਕੀਤੀ।

ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜਰਨੈਲ ਫਿਲੌਰ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਦੀਪ ਫਿਲੌਰ ਸਣੇ ਹੋਰਨਾਂ ਆਗੂਆਂ ਨੇ ਮੰਗ ਕੀਤੀ ਕਿ ਉਸ ਦੇ ਬਣਦੇ ਬਕਾਏ ਤੋਂ ਇਲਾਵਾ ਯੋਗ ਮੁਆਵਜ਼ਾ ਦਿੱਤਾ ਜਾਵੇ। ਖ਼ਬਰ ਲਿਖੇ ਜਾਣ ਵੇਲੇ ਤੱਕ ਜਨਤਕ ਆਗੂ ਅਤੇ ਪਰਿਵਾਰਕ ਮੈਂਬਰ ਪ੍ਰਸ਼ਾਸਨਿਕ ਅਧਿਕਾਰੀਆਂ ਜ਼ਰੀਏ ਫੈਕਟਰੀ ਪ੍ਰਬੰਧਕਾਂ ਨਾਲ ਗੱਲਬਾਤ ਕਰ ਰਹੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All