ਅੱਗ ਲੱਗਣ ਕਾਰਨ ਤਿੰਨ ਕਨਾਲ ਗੰਨਾ ਤੇ ਤੂੜੀ ਸੜੇ

ਅੱਗ ਲੱਗਣ ਕਾਰਨ ਤਿੰਨ ਕਨਾਲ ਗੰਨਾ ਤੇ ਤੂੜੀ ਸੜੇ

ਫਾਇਰ ਬਿਗ੍ਰੇਡ ਦੇ ਮੁਲਾਜ਼ਮ ਅੱਗ ਬੁਝਾਉਂਦੇ ਹੋਏ।

ਹਤਿੰਦਰ ਮਹਿਤਾ

ਆਦਮਪੁਰ ਦੋਆਬਾ, 19 ਮਈ

ਨਜ਼ਦੀਕੀ ਪਿੰਡ ਸਿਕੰਦਰਪੁਰ ਵਿੱਚ ਬਿਜਲੀ ਦੀ ਸਪਾਰਕਿੰਗ ਕਾਰਨ ਕਿਸਾਨ ਦੀ ਗੰਨੇ ਦੀ ਫਸਲ ਅਤੇ ਤੂੜੀ ਸੜ ਕੇ ਸੁਆਹ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਦੇ ਪੰਚ ਗੁਰਵਿੰਦਰ ਸਿੰਘ ਗਿੰਦਾ ਨੇ ਤੜਕੇ ਦੇਖਿਆ ਕਿ ਕਿਸਾਨ ਨਛੱਤਰ ਸਿੰਘ ਵਾਸੀ ਸਿਕੰਦਰਪੁਰ ਦੇ ਗੰਨੇ ਦੇ ਖੇਤ ਨੂੰ ਅੱਗ ਲੱਗੀ ਹੋਈ ਹੈ ਉਸ ਨੇ ਤੁਰੰਤ ਕਿਸਾਨ ਨੂੰ ਸੂਚਿਤ ਕੀਤਾ ਅਤੇ ਪਿੰਡ ਵਾਸੀਆਂ ਨੂੰ ਇਕੱਠੇ ਕੀਤਾ। ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਤੁਰੰਤ ਫੋਨ ਕੀਤਾ। ਫਾਇਰ ਬ੍ਰਿਗੇਡ ਦੇ ਆਉਣ ਤੱਕ ਤਿੰਨ ਕਨਾਲ ਗੰਨੇ ਦੀ ਫਸਲ ਸੜ ਚੁੱਕੀ ਸੀ ਅਤੇ ਅੱਗ ਨੇ ਤੂੜੀ ਵਾਲੇ ਸ਼ੈੱਡ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਸ਼ੈੱਡ ਵਿੱਚ ਪਈ ਤੂੜੀ ਨੂੰ ਵੀ ਅੱਗ ਲੱਗ ਗਈ ਜਿਸ ਉੱਪਰ ਕਾਬੂ ਪਾਉਣ ਲਈ ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਨੂੰ ਲਗਪਗ ਤਿੰਨ ਘੰਟੇ ਦਾ ਸਮਾਂ ਲੱਗਿਆ। ਪੀੜਤ ਕਿਸਾਨ ਨਛੱਤਰ ਸਿੰਘ ਨੇ ਦੱਸਿਆ ਕਿ ਉਸ ਦਾ ਲਗਪਗ 3 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਇਸ ਮੌਕੇ ਬੀਰੇਂਦਰ ਬੱਧਣ, ਰਵੇਲ ਸਿੰਘ, ਮਨਜੀਤ ਸਿੰਘ, ਸੂਬੇਦਾਰ ਗਿਆਨ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਮੁੱਖ ਖ਼ਬਰਾਂ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੰਜਵੇਂ ਨੰਬਰ ’ਤੇ ਅਤੇ ਭਾਜਪਾ ਦਾ ਢਿੱ...

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਅੱਜ ਭਰਨਗੇ ਨਾਮਜ਼...

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਭਾਜਪਾ ਨੇ ਰਾਮੁਪਰ ਲੋਕ ਸਭਾ ਸੀਟ ਜਿੱਤੀ, ਤ੍ਰਿਪੁਰਾ ਦੇ ਮੁੱਖ ਮੰਤਰੀ ਸਾ...

ਸ਼ਹਿਰ

View All