ਸਰਕਾਰ ਨੇ ਲੋਕਾਂ ਦਾ ਜੀਵਨ ਪੱਧਰ ਉੱਚਾ ਕੀਤਾ: ਘੁੰਮਣ
ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਤਹਿਤ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ `ਤੇ ਚਾਨਣਾ ਪਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਲੋਕਾਂ ਜੀਵਨ ਪੱਧਰ ਉੱਚਾ ਕੀਤਾ...
ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਤਹਿਤ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ `ਤੇ ਚਾਨਣਾ ਪਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਲੋਕਾਂ ਜੀਵਨ ਪੱਧਰ ਉੱਚਾ ਕੀਤਾ ਹੈ। ਇਸ ਮੌਕੇ ਵਿਧਾਇਕ ਨੇ ਪਿੰਡ ਪੰਧੇਰ ਦੀ ਪੰਚਾਇਤ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ।
ਵਿਧਾਇਕ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫ਼ਤ ਇਲਾਜ, ਆਮ ਆਦਮੀ ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਸਕੂਲ ਆਫ ਐਮੀਨੈਂਸ, ਮਾਵਾਂ-ਧੀਆਂ ਸਤਿਕਾਰ ਯੋਜਨਾ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯੋਜਨਾ, ਖ਼ਪਤਕਾਰਾਂ ਨੂੰ ਬਿਜਲੀ ਦੀਆਂ 300 ਯੂਨਿਟਾਂ ਦਾ ਲਾਭ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਇਆ ਕਰਵਾਉਣ ਵਰਗੇ ਉਪਰਾਲੇ ਕਰ ਕੇ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਕੀਤਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੇ ਪੀ ਸੰਧੂ ਸਣੇ ਹੋਰ ਪਤਵੰਤੇ ਮੌਜੂਦ ਸਨ।

