ਪੱਤਰ ਪ੍ਰੇਰਕ
ਹੁਸ਼ਿਆਰਪੁਰ, 10 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਫ਼ਰਜ਼ੀ ਸੰਵਿਧਾਨ ਪੇਸ਼ ਕਰਨ ਦੇ ਮਾਮਲੇ ’ਚ ਹੁਸ਼ਿਆਰਪੁਰ ਦੇ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ’ਚ ਸੋਮਵਾਰ ਨੂੰ ਜੱਜ ਦੀ ਛੁੱਟੀ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ। ਇਸ ਕੇਸ ਦੀ ਅਗਲੀ ਸੁਣਵਾਈ 19 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ। ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਦੇ ਵਕੀਲਾਂ ਐਡਵੋਕੇਟ ਬੀ.ਐਸ ਰਿਆੜ ਅਤੇ ਐਡਵੋਕੇਟ ਹਿਤੇਸ਼ਸ਼ ਪੁਰੀ ਨੇ ਦੱਸਿਆ ਕਿ ਅੱਜ ਅਦਾਲਤ ’ਚ ਟਰਾਇਲ ਚੱਲਣੇ ਸਨ ਪਰ ਜੱਜ ਦੇ ਛੁੱਟੀ ’ਤੇ ਹੋਣ ਕਾਰਨ ਮਾਮਲੇ ਦੀ ਅਗਲੀ ਤਰੀਕ ਨਿਰਧਾਰਿਤ ਕਰ ਦਿੱਤੀ ਗਈ।