ਐੱਲਈਡੀ ਲਾਈਟਾਂ ਦਾ ਮੁੱਦਾ ਭਖਿਆ : The Tribune India

ਨਗਰ ਨਿਗਮ ਜਲੰਧਰ ਦੀ ਮੀਟਿੰਗ

ਐੱਲਈਡੀ ਲਾਈਟਾਂ ਦਾ ਮੁੱਦਾ ਭਖਿਆ

ਪ੍ਰਾਜੈਕਟ ’ਤੇ ਲੱਗੇ ਘਪਲੇ ਦੇ ਦੋਸ਼; ਹਾਊਸ ਨੇ ਜਾਂਚ ਲਈ ਬਣਾਈ ਅੱਠ ਮੈਂਬਰੀ ਕਮੇਟੀ

ਐੱਲਈਡੀ ਲਾਈਟਾਂ ਦਾ ਮੁੱਦਾ ਭਖਿਆ

ਨਗਰ ਨਿਗਮ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੇਅਰ ਜਗਦੀਸ਼ ਰਾਜਾ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 1 ਜੁਲਾਈ

ਨਗਰ ਨਿਗਮ ਹਾਊਸ ਦੀ ਮੀਟਿੰਗ ਐਲਈਡੀ ਪ੍ਰੋਜੈਕਟ ਨੂੰ ਲੈ ਕੇ ਹੋਈ। ਸਟਰੀਟ ਲਾਈਟਾਂ ਦੇ ਮਾਮਲੇ ਵਿੱਚ ਵੱਡਾ ਘਪਲਾ ਹੋਣ ਦੀ ਚਰਚਾ ਦੇ ਚੱਲਦਿਆਂ ਹਾਊਸ ਨੇ ਇਸ ਮਾਮਲੇ ਦੀ ਜਾਂਚ ਲਈ ਅੱਠ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ 6 ਜੁਲਾਈ ਨੂੰ ਹਾਊਸ ਦੀ ਮੁੜ ਹੋਣ ਵਾਲੀ ਮੀਟਿੰਗ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। ਹਾਊਸ ਦੀ ਪ੍ਰਧਾਨਗੀ ਕਰਦਿਆਂ ਮੇਅਰ ਜਗਦੀਸ਼ ਰਾਜ ਰਾਜਾ ਨੇ ਕਿਹਾ ਕਿ ਸਟਰੀਟ ਲਾਈਟਾਂ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਇਸ ਐਲਈਡੀ ਪ੍ਰੋਜੈਕਟ ਦੀ ਜਾਂਚ ਬਾਰੇ ਬਣਾਈ ਗਈ ਕਮੇਟੀ ਵਿੱਚ ਭਾਜਪਾ ਦੇ ਸ਼ੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਪਾਲ ਕੌਰ ਭਾਟੀਆ, ਅਜ਼ਾਦ ਕੌਂਸਲਰ ਦਵਿੰਦਰ ਸਿੰਘ ਸਮੇਤ ਚਾਰ ਕੌਂਸਲਰ ਕਾਂਗਰਸ ਦੇ ਹਨ।

ਰੈਡ ਕਰਾਸ ਭਵਨ ਵਿੱਚ ਡੇਢ ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਸਮਾਰਟ ਸਿਟੀ ਪ੍ਰੋਜੈਕਟ ਦੇ ਅਧਿਕਾਰੀਆਂ ਦੀ ਗੈਰਹਾਜ਼ਰੀ ਨੂੰ ਲੈ ਕੇ ਤਲਖਕਲਾਮੀ ਹੋ ਗਈ। ਕੌਂਸਲਰ ਇਸ ਗੱਲ ਨੂੰ ਲੈ ਕੇ ਭਰੇ ਪੀਤੇ ਸਨ ਕਿ ਸਮਾਰਟ ਸਿਟੀ ਪ੍ਰੋਜੈਕਟ ਦਾ ਬਹੁਤਾ ਕੰਮ ਨਿੱਜੀ ਹੱਥਾਂ ਵਿੱਚ ਹੈ ਤੇ ਇਸ ਦੇ ਅਧਿਕਾਰੀ ਹਾਊਸ ਦੀ ਕੋਈ ਪ੍ਰਵਾਹ ਨਹੀਂ ਕਰਦੇ। ਸਟਰੀਟ ਲਾਈਟਾਂ ਦੀ ਜਾਂਚ ਕਰਨ ਲਈ ਬਣਾਈ ਗਈ ਕਮੇਟੀ ਨਗਰ ਨਿਗਮ ਨਾਲ ਕੰਪਨੀ ਦੇ ਹੋਏ ਸਮੌਝਤੇ ਦੀਆਂ ਮੱਦਾਂ ਨੂੰ ਬਾਰੀਕੀ ਨਾਲ ਘੋਖ ਵਿਚਾਰ ਕਰੇਗੀ।

ਜ਼ਿਕਰਯੋਗ ਹੈ ਕਿ ਸ਼ਹਿਰ ਦਾ ਅੱਧ ਤੋਂ ਵੱਧ ਹਿੱਸਾ ਹਨੇਰੇ ਵਿੱਚ ਡੁੱਬਾ ਰਹਿਣ ਕਾਰਨ ਸ਼ਹਿਰ ਦੇ ਲੋਕ ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਡਾਢੇ ਦੁੱਖੀ ਚੱਲ ਰਹੇ ਸਨ। ਸਟਰੀਟ ਲਾਈਟਾਂ ਦਾ ਇਹ ਪ੍ਰੋਜੈਕਟ ਪਹਿਲਾਂ 44 ਕਰੋੜ ਦਾ ਸੀ ਜਿਹੜਾ ਵੱਧ ਕੇ ਹੁਣ 62 ਕਰੋੜ ਦਾ ਹੋ ਗਿਆ ਹੈ। ਹਾਊਸ ਵਿੱਚ ਭਾਜਪਾ ਦੇ ਕੌਂਸਲਰ ਭਾਜਪਾ ਦੇ ਜਿਲ੍ਹਾਂ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਪੂਰੇ ਮਾਮਲੇ ਦੀ ਵਿਜੀਲੈਂਸ ਜਾਂ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਹੋਣੀ ਚਾਹੀਦੀ ਹੈ। ਰੈੱਡ ਕਰਾਸ ਭਵਨ ਦੇ ਅੰਦਰ ਮੀਟਿੰਗ ਚੱਲ ਰਹੀ ਸੀ ਤਾਂ ਬਾਹਰ ਮੁਲਾਜ਼ਮ ਨਿਗਮ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਹਾਊਸ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਪੱਕਿਆ ਕਰਨ ਦਾ ਪ੍ਰਸਤਾਵ ਨਹੀਂ ਆਇਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All