ਸਿਵਲ ਹਸਪਤਾਲ ਦੀ ਭੰਨ-ਤੋੜ ਮਾਮਲੇ ’ਚ ਵਿਧਾਇਕ ਨੇ ਮੁਆਫ਼ੀ ਮੰਗੀ : The Tribune India

ਸਿਵਲ ਹਸਪਤਾਲ ਦੀ ਭੰਨ-ਤੋੜ ਮਾਮਲੇ ’ਚ ਵਿਧਾਇਕ ਨੇ ਮੁਆਫ਼ੀ ਮੰਗੀ

ਗੁੰਡਾਗਰਦੀ ਕਰਨ ਵਾਲੇ ਵਿਧਾਇਕ ਦੇ ਭਰਾ ਨੂੰ ਸੱਦਣ ਲਈ ਸਟਾਫ ਨੇ ਦਬਾਅ ਪਾਇਆ

ਸਿਵਲ ਹਸਪਤਾਲ ਦੀ ਭੰਨ-ਤੋੜ ਮਾਮਲੇ ’ਚ ਵਿਧਾਇਕ ਨੇ ਮੁਆਫ਼ੀ ਮੰਗੀ

ਜਲੰਧਰ ਦੇ ਸਿਵਲ ਹਸਪਤਾਲ ਵਿੱਚ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਵੱਲੋਂ ਕੀਤੀ ਭੰਨ-ਤੋੜ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਡਾਕਟਰ ਅਤੇ ਸਟਾਫ। ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 23 ਸਤੰਬਰ

ਸੱਤਾਧਾਰੀ ਧਿਰ ਆਪ ਲਈ ਨਮੋਸ਼ੀ ਦਾ ਕਾਰਨ ਬਣੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸਿਵਲ ਹਸਪਤਾਲ ਜਾ ਕੇ ਮੈਡੀਕਲ ਸੁਪਰਡੈਂਟ ਕੋਲ ਉਸ ਦੇ ਸਮਰਥਕਾਂ ਵੱਲੋਂ ਐਮਰਜੈਂਸੀ ਵਾਰਡ ਵਿੱਚ ਕੀਤੀ ਭੰਨ-ਤੋੜ ਦੀ ਮੁਆਫ਼ੀ ਮੰਗੀ। ਡਾਕਟਰ ਤੇ ਸਟਾਫ਼ ਨੇ ਵਿਧਾਇਕ ਰਮਨ ਅਰੋੜਾ ਵੱਲੋਂ ਮੰਗੀ ਗਈ ਮੁਆਫ਼ੀ ਨੂੰ ਰੱਦ ਕਰਦਿਆਂ ਸ਼ਨਿਚਰਵਾਰ ਤੱਕ ਅਲਟੀਮੇਟਮ ਦਿੱਤਾ ਹੈ ਕਿ ਜੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਤੇ ਉਸ ਦੇ ਸਾਥੀਆਂ ਨੇ ਸਿਵਲ ਹਸਪਤਾਲ ਆ ਕੇ ਮੁਆਫ਼ੀ ਨਾ ਮੰਗੀ ਤਾਂ ਸਟਾਫ ਹੜਤਾਲ ਉੱਤੇ ਜਾ ਸਕਦਾ ਹੈ। ਹਸਪਤਾਲ ਦੇ ਸਟਾਫ਼ ਨੇ ਇਹ ਵੀ ਕਿਹਾ ਕਿ ਉਹ ਰਾਜਨ ਅੰਗੁਰਾਲ ਵਿਰੁੱਧ ਪੁਲੀਸ ਨੂੰ ਕੀਤੀ ਸ਼ਿਕਾਇਤ `ਤੇ ਪਰਚਾ ਦਰਜ ਕਰਵਾਉਣ ਲਈ ਦਬਾਅ ਬਣਾਏਗਾ। ਉਧਰ ਪੀਸੀਐੱਮਐੱਸ ਐਸੋਸੀਏਸ਼ਨ ਨੇ ਕਿਹਾ ਕਿ ਸ਼ਨਿਚਰਵਾਰ ਸਵੇਰੇ 8 ਵਜੇ ਤੱਕ ਕੇਸ ਦਰਜ ਕੀਤਾ ਜਾਵੇ ਨਹੀਂ ਤਾਂ ਉਹ ਹੜਤਾਲ ’ਤੇ ਜਾ ਸਕਦੇ ਹਨ।

ਆਪ ਦੇ ਵਿਧਾਇਕ ਰਮਨ ਅਰੋੜਾ ਅੱਜ ਚੁੱਪਚਾਪ ਮੈਡੀਕਲ ਸੁਪਰਡੈਂਟ ਡਾਕਟਰ ਰਾਜੀਵ ਸ਼ਰਮਾ ਦੇ ਦਫ਼ਤਰ ਪੁੱਜੇ ਸਨ ਅਤੇ ਉਨ੍ਹਾਂ ਨੇ ਰਾਜਨ ਅੰਗੁਰਾਲ ਦੀ ਤਰਫ਼ੋਂ ਮੁਆਫ਼ੀ ਮੰਗੀ ਸੀ।ਵਿਧਾਇਕ ਰਮਨ ਅਰੋੜਾ ਘਟਨਾ ਵਾਲੀ ਰਾਤ ਐਮਰਜੈਂਸੀ ਵਾਰਡ ਦੀ ਇੰਚਾਰਜ ਡਾ: ਹਰਵੀਨ ਕੌਰ ਨੂੰ ਵੀ ਮਿਲਿਆ ਜੋ ਹੰਗਾਮੇ ਦੌਰਾਨ ਡੱਟ ਕੇ ਇਸ ਹੁੱਲੜਾਜ਼ਾਂ ਦੀ ਭੀੜ ਅੱਗੇ ਖੜ੍ਹੀ ਰਹੀ ਸੀ। ਵਿਧਾਇਕ ਦੇ ਭਰਾ ਰਾਜਨ ਅੰਗੁਰਾਲ ਨੇ ਡਾਕਟਰ ਨੂੰ ਧਮਕੀਆਂ ਦਿੱਤੀਆਂ ਸਨ।

ਉਥੇ ਹਾਜ਼ਰ ਸਟਾਫ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅੰਦੋਲਨ ਨੂੰ ਮੰਗਲਵਾਰ ਤੱਕ ਅੱਗੇ ਵਧਾਉਣ ਲਈ ਮੁਲਤਵੀ ਕਰ ਦਿੱਤਾ ਹੈ ਕਿਉਂਕਿ ਵਿਧਾਇਕ ਅਰੋੜਾ ਨੇ ਅੰਗੁਰਲ ਦੀ ਤਰਫੋਂ ਨਾ ਸਿਰਫ ਮੁਆਫ਼ੀ ਹੀ ਨਹੀਂ ਮੰਗੀ ਬਲਕਿ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਮੰਗਲਵਾਰ ਨੂੰ ਨਿੱਜੀ ਤੌਰ ’ਤੇ ਮੁਆਫ਼ੀ ਮੰਗਣ ਲਈ ਹਸਪਤਾਲ ਆਵੇਗਾ।

ਭਾਜਪਾ ਵੱਲੋਂ ਅੰਗੁਰਾਲ ਵਿਰੁੱਧ ਐੱਫਆਈਆਰ ਦਰਜ ਕਰਨ ਦੀ ਮੰਗ

ਭਾਜਪਾ ਦੀ ਜ਼ਿਲ੍ਹਾ ਇਕਾਈ ਨੇ ਕਿਹਾ ਹੈ ਕਿ ਭਾਵੇਂ ਵਿਧਾਇਕ ਰਮਨ ਅਰੋੜਾ ਅਤੇ ਡੀਸੀਪੀ ਨਰੇਸ਼ ਡੋਗਰਾ ਦਰਮਿਆਨ ਪੁਲੀਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸਮਝੌਤਾ ਕਰਵਾ ਦਿੱਤਾ ਹੈੈ ਪਰ ਇਸ ਪੂਰੇ ਘਟਨਾਕ੍ਰਮ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਕਿਉਂਕਿ ਇਹ ਸਪੱਸ਼ਟ ਹੈ ਕਿ ਅਰੋੜਾ ਨੇ ਪੁਲੀਸ ਅਧਿਕਾਰੀ ਨਾਲ ਭੱਦੀ ਅਤੇ ਗੰਦੀ ਭਾਸ਼ਾ ਵਰਤੀ ਸੀ। ਅਤੇ ਫਿਰ ਸਰੀਰਕ ਲੜਾਈ ਹੋਈ। ਭਾਜਪਾ ਨੇ ਇਹ ਵੀ ਮੰਗ ਕੀਤੀ ਕਿ ਰਾਜਨ ਅੰਗੁਰਾਲ ਦੇ ਨਾਲ ਉਨ੍ਹਾਂ ‘ਗੁੰਡਿਆਂ’ ਵਿਰੁੱਧ ਵੀ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ, ਜਿਨ੍ਹਾਂ ਨੇ ਉਸ ਦੇ ਨਾਲ ਸਿਵਲ ਹਸਪਤਾਲ ਪਹੁੰਚ ਕੇ ਡਿਊਟੀ ’ਤੇ ਹਾਜ਼ਰ ਡਾਕਟਰ ਅਤੇ ਹੋਰ ਸਟਾਫ ਨਾਲ ਦੁਰਵਿਵਹਾਰ ਕੀਤਾ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All