ਪੱਤਰ ਪ੍ਰੇਰਕ
ਮੁਕੇਰੀਆਂ, 11 ਅਕਤੂਬਰ
ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਗੜਦੀਵਾਲਾ ਦੇ ਪਿੰਡ ਭੰਬੋਵਾਲ ਵਿੱਚ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨੇ ਲੋਕਾਂ ਨੂੰ ਦਰਪੇਸ਼ ਸ਼ਮਸ਼ਾਨਘਾਟ, ਗਲੀਆਂ ਨਾਲੀਆਂ ਤੇ ਗੰਦੇ ਪਾਣੀ ਦੀ ਨਿਕਾਸੀ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ। ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਪਿੰਡਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਐਕਸ ਸਰਵਿਸਮੈਨ ਕੰਢੀ ਖੇਤਰ ਇੰਚਾਰਜ ਸਤੀਸ਼ ਕੁਮਾਰ ਨੇ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਦਾ ਜਨਰਲ ਵਰਗ ਦਾ 97 ਫੀਸਦੀ ਬਿਜਲੀ ਬਿੱਲ ਜ਼ੀਰੋ ਆਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸਮੇਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਲ ਗੜ੍ਹਦੀਵਾਲਾ ਪ੍ਰਧਾਨ ਮਾਸਟਰ ਰਛਪਾਲ ਸਿੰਘ, ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ, ਵਪਾਰ ਸੈੱਲ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸਵਤੰਤਰ ਕੁਮਾਰ ਬੰਟੀ, ਐਕਸ ਸਰਵਿਸਮੈਨ ਕੰਢੀ ਖੇਤਰ ਇੰਚਾਰਜ ਸਤੀਸ਼ ਕੁਮਾਰ, ਮੇਜਰ ਬਰੂਹੀ, ਕੰਢੀ ਏਰੀਆ ਸਰਕਲ ਪ੍ਰਧਾਨ ਕੈਪਟਨ ਤਰਸੇਮ ਸਿੰਘ ਆਦਿ ਹਾਜ਼ਰ ਸੀ।