ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਅਕਤੂਬਰ
ਭਾਰੀ ਬਹੁਮਤ ਨਾਲ ਚੁਣੇ ਗਏ ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਅਹੁਦਾ ਸੰਭਾਲਣ ਤੋਂ ਬਾਅਦ ਜਨਰਲ ਹਾਊਸ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਕਲੱਬ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਵਿੱਚ ਜਨਰਲ ਸਕੱਤਰ ਮਨੋਜ ਤ੍ਰਿਪਾਠੀ, ਸੀਨੀਅਰ-ਮੀਤ ਪ੍ਰਧਾਨ ਪਾਲ ਸਿੰਘ ਨੌਲੀ, ਮੀਤ-ਪ੍ਰਧਾਨ ਪੰਕਜ ਕੁਮਾਰ ਰਾਏ ਅਤੇ ਰਾਜੇਸ਼ ਸ਼ਰਮਾ(ਟਿੰਕੂ ਪੰਡਿਤ), ਜੁਆਇੰਟ ਸਕੱਤਰ ਤੇਜਿੰਦਰ ਕੌਰ ਥਿੰਦ ਅਤੇ ਖਜ਼ਾਨਚੀ ਦੀ ਜ਼ਿੰਮੇਵਾਰੀ ਸ਼ਿਵ ਸ਼ਰਮਾ ਨੂੰ ਸ਼ਾਮਿਲ ਕੀਤਾ ਗਿਆ ਹੈ।
ਨਵੇਂ ਬਣੇ ਪੰਜਾਬ ਪ੍ਰੈਸ ਕੱਲਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਆਸ ਪ੍ਰਗਟਾਈ ਕਿ ਨਵੇਂ ਬਣੇ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਪੂਰੀ ਸ਼ਿੱਦਤ ਨਾਲ ਨਿਭਾਉਣਗੇ ਅਤੇ ਕਲੱਬ ਦੇ ਕੰਮ ਕਾਰ `ਚ ਹੋਰ ਸੁਧਾਰ ਲਿਆਉਣ ਦਾ ਯਤਨ ਕਰਨਗੇ।