ਵਰ੍ਹਦੇ ਮੀਂਹ ਵਿਚ ਵੀ ਗੂੰਜਦੇ ਰਹੇ ਨਾਅਰੇ
ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਨੌਜਵਾਨ ਸੰਘਰਸ਼ ਜਥਾ ਆਦਮਪੁਰ ਵੱਲੋਂ ਇੱਥੇ ਮੁੱਖ ਮਾਰਗ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਿਹਾ ਪ੍ਰਦਰਸ਼ਨ ਅੱਜ 185ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਨੌਜਵਾਨਾਂ ਵੱਲੋਂ ਅੱਜ ਵਰ੍ਹਦੇ ਮੀਂਹ ਦੌਰਾਨ ਵੀ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਿੰਪਾ ਮਿਨਹਾਸ ਨੇ ਦੱਸਿਆ ਕਿ ਇਲਾਕੇ ਦੇ ਨੌਜਵਾਨ ਸ਼ਾਮ ਨੂੰ 5 ਵਜੇ ਤੋਂ ਦੇਰ ਰਾਤ ਤੱਕ ਘੰਟਾ ਘਰ ਚੌਕ ਨੇੜੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇੱਕ ਦਿਨ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਵੇਗਾ।